ਲੁਧਿਆਣਾ : ਲੁਧਿਆਣਾ ਦੇ ਸੀਐੱਮਸੀ ਚੌਕ ਨੇੜੇ ਜੁੱਤੀਆਂ ਦੀ ਦੁਕਾਨ ਦੇ ਮਾਲਕ ਅਤੇ ਉਸ ਦੇ ਕਾਰੋਬਾਰੀ ਸਾਥੀ ‘ਤੇ ਗੋਲੀਬਾਰੀ ਕੀਤੀ ਗਈ, ਜਿਸ ਕਾਰਨ ਪ੍ਰਿੰਕਲ ਅਤੇ ਇਕ ਔਰਤ ਗੰਭੀਰ ਜ਼ਖਮੀ ਹੋ ਗਈ। ਦੋਵਾਂ ਨੂੰ ਇਲਾਜ ਲਈ ਸੀਐਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਹਮਲਾ ਪਰਿਵਾਰਕ ਰੰਜਿਸ਼ ਕਾਰਨ ਹੋਇਆ
ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲੀਸ ਜਾਂਚ ਵਿੱਚ ਪਤਾ ਲੱਗਾ ਹੈ ਕਿ ਗੋਲੀ ਚਲਾਉਣ ਦਾ ਕਾਰਨ ਪ੍ਰਿੰਕਲ ਦਾ ਆਪਣੇ ਸਹੁਰਿਆਂ ਨਾਲ ਚੱਲ ਰਿਹਾ ਝਗੜਾ ਸੀ। ਪ੍ਰਿੰਕਲ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਇਹ ਹਮਲਾ ਉਸਦੇ ਸਹੁਰੇ ਅਤੇ ਰਿਸ਼ਤੇਦਾਰਾਂ ਨੇ ਕੀਤਾ ਹੈ।