Connect with us

ਪੰਜਾਬ ਨਿਊਜ਼

ਪੰਜਾਬ ਵਜ਼ਾਰਤ ‘ਚ ਸ਼ਾਮਲ ਨਾ ਕਰਨ ‘ਤੇ ਵਿਧਾਇਕ ਅਮਨ ਅਰੋੜਾ ਨੇ ਦਿੱਤਾ ਵੱਡਾ ਬਿਆਨ

Published

on

Big statement made by MLA Aman Arora on non-inclusion in Punjab Ministry

ਚੰਡੀਗੜ੍ਹ : ਪੰਜਾਬ ‘ਚ ਭਗਵੰਤ ਮਾਨ ਦੀ ਵਜ਼ਾਰਤ ਦੀ ਪਹਿਲੀ ਲਿਸਟ ‘ਚੋਂ ‘ਆਪ’ ਦੇ ਕਈ ਦਿੱਗਜ ਗ਼ਾਇਬ ਹਨ। ਇਨ੍ਹਾਂ ਵਿਚ ਮੰਤਰੀ ਅਹੁਦੇ ਦੇ ਸਭ ਤੋਂ ਵੱਡੇ ਦਾਅਵੇਦਾਰ ਅਮਨ ਅਰੋੜਾ ਵੀ ਸ਼ਾਮਲ ਹਨ। ਦਰਅਸਲ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਅਮਨ ਅਰੋੜਾ ਨੂੰ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਵਿੱਤ ਮੰਤਰਾਲਾ ਮਿਲ ਸਕਦਾ ਹੈ ਪਰ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ।

ਮੀਡੀਆ ਰਿਪੋਰਟਾਂ ਅਨੁਸਾਰ ਵਜ਼ਾਰਤ ਵੱਲੋਂ ਸਹੁੰ ਚੁੱਕਣ ਤੋਂ ਬਾਅਦ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਹੋ ਸਕਦੈ ਕਿ ਉਨ੍ਹਾਂ ਦੀ ਕਾਰਗੁਜ਼ਾਰੀ ‘ਚ ਕੋਈ ਕਮੀ ਹੋਵੇ। ਉਨ੍ਹਾਂ ਕਿਹਾ ਕਿ ਜਿੰਨੀ ਵੱਡੀ ਜ਼ਿੰਮੇਵਾਰੀ ਓਨੀ ਵੱਡੀ ਚੁਣੌਤੀ ਹੁੰਦੀ ਹੈ। ਇਸ ਗੱਲ ਦਾ ਕੋਈ ਮਲਾਲ ਨਹੀਂ ਕਿ ਉਨ੍ਹਾਂ ਨੂੰ ਪੰਜਾਬ ਕੈਬਨਿਟ ‘ਚ ਥਾਂ ਨਹੀਂ ਮਿਲੀ ਪਰ ਉਹ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਬਣ ਕੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ।

ਇਸ ਤੋਂ ਪਹਿਲਾਂ ਪ੍ਰੋ. ਬਲਜਿੰਦਰ ਕੌਰ ਕੌਰ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਹਿੰਦੀ ‘ਚ ਦੋ ਲਾਈਨਾਂ ਪੋਸਟ ਕੀਤੀਆਂ ਸਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਪੰਜਾਬ ਵਜ਼ਾਰਤ ‘ਚ ਸ਼ਾਮਲ ਨਾ ਕੀਤੇ ਜਾਣ ਦਾ ਦਰਦ ਸਾਫ਼ ਝਲਕ ਰਿਹਾ ਸੀ। ਹਾਲਾਂਕਿ ਬਾਅਦ ‘ਚ ਉਨ੍ਹਾਂ ਨੇ ਇਸ ਨੂੰ ਡਿਲੀਟ ਕਰ ਦਿੱਤਾ। ਇਸ ਤੋਂ ਬਾਅਦ ਬਲਜਿੰਦਰ ਕੌਰ ਨੇ ਕਿਹਾ ਕਿ ਪਾਰਟੀ ਦ‍ਾ ਹਰ ਫੈਸਲਾ ਮਨਜ਼ੂਰ ਹੈ।

 

Facebook Comments

Trending