ਚੰਡੀਗੜ੍ਹ : ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਦੇ ਸਕੂਲਾਂ ਦੇ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦਰਅਸਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਇੱਕ ਗਰੁੱਪ ਅੱਜ ਟ੍ਰੇਨਿੰਗ ਲਈ ਫਿਨਲੈਂਡ ਲਈ ਰਵਾਨਾ ਹੋਇਆ।ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਨ੍ਹਾਂ ਅਧਿਆਪਕਾਂ ਨੂੰ ਫਿਨਲੈਂਡ ਭੇਜਿਆ ਅਤੇ ਬੱਸ ਨੂੰ ਹਰੀ ਝੰਡੀ ਦੇ ਦਿੱਤੀ। ਇਸ ਦੌਰਾਨ ਸੀ.ਐਮ ਮਾਨ ਨੇ ਕਿਹਾ ਕਿ ਉਕਤ ਅਧਿਆਪਕ ਇੱਕ ਨਵੇਂ ਕਦਮ ਵੱਲ ਵਧ ਰਹੇ ਹਨ। ਹੁਣ ਜਦੋਂ ਦੁਨੀਆਂ ਬਦਲ ਰਹੀ ਹੈ ਤਾਂ ਸਿੱਖਿਆ ਦੇ ਆਧੁਨਿਕ ਤਰੀਕੇ ਵੀ ਅਪਨਾਉਣੇ ਪੈਣਗੇ।
ਸੀਐਮ ਮਾਨ ਨੇ ਅਧਿਆਪਕਾਂ ਨੂੰ ਕਿਹਾ ਕਿ ਉੱਥੇ ਜਾ ਕੇ ਉਨ੍ਹਾਂ ਨੂੰ ਦੂਜੇ ਦੇਸ਼ਾਂ ਦੇ ਅਧਿਆਪਕਾਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲੇਗਾ ਅਤੇ ਅਧਿਆਪਕਾਂ ਨੂੰ ਇੱਥੇ ਆ ਕੇ ਆਪਣੇ ਤਜ਼ਰਬੇ ਸਾਂਝੇ ਕਰਨੇ ਪੈਣਗੇ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਲਈ ਸਿਖਲਾਈ ਦਾ ਸਮਾਂ 2 ਹਫ਼ਤਿਆਂ ਦਾ ਹੋਵੇਗਾ।ਇਸ ਮੌਕੇ ਸੀਐਮ ਮਾਨ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਧਿਆਪਕਾਂ ਦਾ ਪਹਿਲਾ ਬੈਚ ਪਿਛਲੇ ਸਾਲ ਫਿਨਲੈਂਡ ਭੇਜਿਆ ਗਿਆ ਸੀ।