ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬਣਾਏ ਜਾ ਰਹੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਸਬੰਧੀ ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ, ”28 ਸਤੰਬਰ ਨੂੰ ਭਗਤ ਸਿੰਘ ਜੀ ਦੇ ਜਨਮ ਦਿਨ ਦੇ ਮੌਕੇ ‘ਤੇ ਇਹ ਸ਼ਾਨਦਾਰ ਬੁੱਤ ਸਮਰਪਿਤ ਕੀਤਾ ਜਾਵੇਗਾ, ਜੋ ਹਵਾਈ ਅੱਡੇ ‘ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਏਗਾ। ਸ਼ਹੀਦ”