Connect with us

ਅਪਰਾਧ

ਲੁਧਿਆਣਾ ਪੁਲਸ ਨੂੰ ਵੱਡੀ ਸਫ਼ਲਤਾ, 11 ਕਰੋੜ ਦੀ ਹੈਰੋਇਨ ਸਣੇ 4 ਲੋਕ ਗ੍ਰਿਫ਼ਤਾਰ

Published

on

Big success for Ludhiana police, 4 people arrested with heroin worth 11 crores

ਲੁਧਿਆਣਾ : ਐੱਸ. ਟੀ. ਐੱਫ. ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਰੀਬ 11 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਨਾਕੇਬੰਦੀ ਦੌਰਾਨ ਕਾਰ ਸਵਾਰ 4 ਦੋਸ਼ੀਆਂ ਨੂੰ ਕਾਬੂ ਕੀਤਾ। ਇਨ੍ਹਾਂ ਕੋਲੋਂ 2 ਕਿੱਲੋ, 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਕੁਹਾੜੇ ਨਜ਼ਦੀਕ ਪੁਲਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ।

ਇਸ ਦੌਰਾਨ ਜਦੋਂ ਇਕ ਕਾਰ ਸਵਾਰ 4 ਵਿਅਕਤੀਆਂ ਨੂੰ ਰੋਕ ਕੇ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ‘ਚੋਂ 2 ਕਿੱਲੋ, 230 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਨੇ ਦੱਸਿਆ ਕਿ ਫੜ੍ਹੇ ਗਏ ਸਾਰੇ ਦੋਸ਼ੀ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦੇ ਗ਼ੈਰ ਕਾਨੂੰਨੀ ਕਾਰੋਬਾਰ ‘ਚ ਸ਼ਾਮਲ ਹਨ ਅਤੇ ਇਨ੍ਹਾਂ ਦੇ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਤੋਂ ਹੁਣ ਅੱਗੇ ਦੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending