Connect with us

ਪੰਜਾਬੀ

ਲੁਧਿਆਣਾ ਕੈਸ਼ ਵੈਨ ਲੁੱਟ ਮਾਮਲੇ ‘ਚ ਵੱਡੀ ਕਾਮਯਾਬੀ, CM ਮਾਨ ਤੇ DGP ਨੇ ਕੀਤਾ ਇਹ ਟਵੀਟ

Published

on

Big success in Ludhiana cash van robbery case, CM Mann and DGP tweeted this

ਲੁਧਿਆਣਾ : ਲੁਧਿਆਣਾ ਕੈਸ਼ ਵੈਨ ਲੁੱਟ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਵਿੱਚ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ, ਜਿਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, “ਲੁਧਿਆਣਾ ਕੈਸ਼ ਵੈਨ ਡਕੈਤੀ ਮਾਮਲੇ ਵਿੱਚ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ…ਵੇਰਵੇ ਜਲਦੀ…।”

ਜਦੋਂ ਕਿ ਡੀ.ਜੀ.ਪੀ. ਨੇ ਲਿਖਿਆ, ‘ਲੁਧਿਆਣਾ ਪੁਲਸ ਵੱਲੋ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਦੇ ਸਹਿਯੋਗ ਨਾਲ 60 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਕੈਸ਼ ਵੈਨ ਲੁੱਟ ਦਾ ਮਾਮਲਾ ਹੱਲ ਕਰ ਲਿਆ ਹੈ। ਅਪਰਾਧ ਵਿੱਚ ਸ਼ਾਮਲ 10 ਮੁਲਜ਼ਮਾਂ ਵਿੱਚੋਂ 5 ਮੁੱਖ ਮੁਲਜ਼ਮ ਫੜ ਲਏ ਹਨ ਅਤੇ ਵੱਡੀ ਬਰਾਮਦਗੀ ਕੀਤੀ ਗਈ। ਅਗਲੇਰੀ ਜਾਂਚ ਜਾਰੀ ਹੈ।’

ਦੱਸ ਦੇਈਏ ਕਿ 10 ਜੂਨ ਨੂੰ ਹਥਿਆਰਬੰਦ ਨਕਾਬਪੋਸ਼ ਲੁਟੇਰਿਆਂ ਨੇ ਲੁਧਿਆਣਾ ਦੇ ਨਿਊ ਰਾਜਗੁਰੂ ਨਗਰ ਇਲਾਕੇ ਵਿੱਚ ਦੋ ਸੁਰੱਖਿਆ ਗਾਰਡਾਂ ਸਮੇਤ ਪੰਜ ਮੁਲਾਜ਼ਮਾਂ ਨੂੰ ਬੰਦੀ ਬਣਾ ਕੇ ਕੈਸ਼ ਮੈਨੇਜਮੈਂਟ ਸਰਵਿਸਿਜ਼ ਕੰਪਨੀ ਦੇ ਦਫ਼ਤਰ ਵਿੱਚੋਂ 8.49 ਕਰੋੜ ਰੁਪਏ ਲੁੱਟ ਲਏ ਸਨ। ਲੁਟੇਰੇ ਰਾਤ 1.30 ਵਜੇ ਅੰਦਰ ਦਾਖਲ ਹੋਏ ਅਤੇ ਇਕ ਘੰਟੇ ਵਿਚ ਕੈਸ਼ ਵੈਨ ਹੀ ਲੈ ਕੇ ਫਰਾਰ ਹੋ ਗਏ ਸਨ।

Facebook Comments

Trending