ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ ਸੂਬੇ ‘ਚ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ, ਸਭ ਤੋਂ ਵੱਧ ਤਾਪਮਾਨ ਜ਼ਿਲ੍ਹਾ ਬਠਿੰਡਾ ਵਿੱਚ ਦਰਜ ਕੀਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਮਾਰਚ ਮਹੀਨੇ ‘ਚ ਹੀ ਦੁਪਹਿਰ ਸਮੇਂ ਇੱਥੇ ਹਾਲਤ ਬਹੁਤ ਖਰਾਬ ਹੋ ਜਾਂਦੀ ਹੈ। ਇਸ ਦੇ ਨਾਲ ਹੀ 6 ਜ਼ਿਲ੍ਹਿਆਂ ਵਿੱਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਪਾਰ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵਿਭਾਗ ਨੇ ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਹੋਣ ਦੀ ਭਵਿੱਖਬਾਣੀ ਕੀਤੀ ਸੀ।ਜਿਸ ਵਿੱਚ ਪਠਾਨਕੋਟ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਮੋਗਾ, ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਵਿਭਾਗ ਅਨੁਸਾਰ ਅਗਲੇ ਹਫ਼ਤੇ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਖੁਸ਼ਕ ਹੀ ਰਹੇਗਾ।