ਪੰਜਾਬ ਨਿਊਜ਼
ਵਿਜੀਲੈਂਸ ਦੀ ਵੱਡੀ ਕਾਰਵਾਈ, 2 ਸਾਥੀਆਂ ਸਮੇਤ ਪਟਵਾਰੀ ਕਾਬੂ
Published
6 months agoon
By
Lovepreet
ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਮਾਲ ਹਲਕਾ ਗਿੱਲ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਅਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਨੂੰ ਮਿਲੀਭੁਗਤ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੀਆਂ ਕਿਸ਼ਤਾਂ ਵਿੱਚ 65 ਹਜ਼ਾਰ ਰੁਪਏ ਦੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।
ਵਿਜੀਲੈਂਸ ਬਿਊਰੋ ਨੇ ਪਟਵਾਰੀ ਗੁਰਨਾਮ ਸਿੰਘ ਅਤੇ ਉਸ ਦੇ ਸਾਥੀ ਰਾਣਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖਿਲਾਫ਼ ਇਹ ਮਾਮਲਾ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਡੱਲੇ ਦੇ ਵਾਸੀ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਬੂਟਾ ਸਿੰਘ ਅਤੇ ਰਾਣਾ ਸਿੰਘ ਨਾਮਕ ਦੋ ਵਿਅਕਤੀਆਂ ਨੇ ਉਸ ਨੂੰ ਪਟਵਾਰੀ ਗੁਰਨਾਮ ਸਿੰਘ ਨਾਲ ਮਿਲਵਾਇਆ ਸੀ, ਜਿਸ ਨੇ ਉਸ ਦੇ ਪਲਾਟ ਦੇ ਨਿਪਟਾਰੇ ਲਈ 1 ਲੱਖ ਰੁਪਏ ਦੀ ਮੰਗ ਕੀਤੀ ਸੀ।
ਅੱਗੇ ਦੱਸਿਆ ਗਿਆ ਕਿ ਉਕਤ ਪਟਵਾਰੀ ਨੇ ਆਪਣੇ ਸਾਥੀਆਂ ਬੂਟਾ ਅਤੇ ਰਾਣਾ ਰਾਹੀਂ 15 ਹਜ਼ਾਰ, 35 ਹਜ਼ਾਰ ਅਤੇ 15 ਹਜ਼ਾਰ ਰੁਪਏ ਦੀਆਂ 3 ਕਿਸ਼ਤਾਂ ਵਿੱਚ ਕੁੱਲ 65 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ। ਸ਼ਿਕਾਇਤਕਰਤਾ ਨੇ ਪਟਵਾਰੀ ਅਤੇ ਉਸਦੇ ਸਾਥੀਆਂ ਦੀਆਂ ਫੋਨ ਕਾਲਾਂ ਵੀ ਰਿਕਾਰਡ ਕੀਤੀਆਂ ਸਨ।ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ 65 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਪਟਵਾਰੀ ਗੁਰਨਾਮ ਸਿੰਘ, ਉਸ ਦੇ ਸਾਥੀਆਂ ਬੂਟਾ ਸਿੰਘ ਅਤੇ ਰਾਣਾ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
You may like
-
ਪੁਲਿਸ ਨੂੰ ਵੱਡੀ ਸਫਲਤਾ, 2 ਨੌਜਵਾਨ ਭੁੱ/ਕੀ ਸਮੇਤ ਗ੍ਰਿਫ਼ਤਾਰ
-
ਪੰਜਾਬ ਵਿੱਚ ਅੰ/ਤਕ ਅਮਰੀਕਾ ਵਿੱਚ ਕਮਾਂਡ, ਮੋਸਟ ਵਾਂ/ਟੇਡ ਅੱ. ਤਵਾਦੀ ਗ੍ਰਿਫ਼ਤਾਰ
-
ਪੰਜਾਬ ਦੇ ਸ਼ਹਿਰਾਂ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਇਰ ਗ੍ਰਿਫ਼ਤਾਰ, ਐਮਪੀ ਨਾਲ ਸਬੰਧ
-
ਮਨੋਰੰਜਨ ਕਾਲੀਆ ਦੇ ਘਰ ਧ. ਮਾਕੇ ਦੇ ਮਾਮਲੇ ਵਿੱਚ 2 ਮੁਲਜ਼ਮ ਗ੍ਰਿਫ਼ਤਾਰ, ਯੂਪੀ ਨਾਲ ਸਬੰਧ
-
ਕੈਦੀ ਨੂੰ ਮਿਲਣ ਆਏ ਇੱਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ , ਮਾਮਲਾ ਤੁਹਾਨੂੰ ਕਰ ਦੇਵੇਗਾ ਹੈਰਾਨ
-
ਹੈ/ਰੋਇਨ ਸਮੇਤ ਔਰਤ ਕਾਬੂ, ਮਾਮਲਾ ਦਰਜ