Connect with us

ਪੰਜਾਬੀ

ਪੀਐੱਮ ਮੋਦੀ ਦੀ ਰੈਲੀ ‘ਤੇ ਕਾਂਗਰਸੀ MP ਬਿੱਟੂ ਦੇ ਬਿਆਨ ‘ਤੇ ਭਾਜਪਾ ਹਮਲਾਵਰ

Published

on

BJP attacks Congress MP Bittu's statement on PM Modi's rally

ਲੁਧਿਆਣਾ  :  ਲੁਧਿਆਣਾ ਤੋਂ ਕਾਂਗਰਸ ਦੇ ਐੱਮਪੀ ਰਵਨੀਤ ਬਿੱਟੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਬਿਆਨ ਦੇ ਕੇ ਮੁੜ ਵਿਵਾਦਾਂ ‘ਚ ਘਿਰ ਗਏ ਹਨ। 14 ਫਰਵਰੀ ਨੂੰ ਪੀਐਮ ਜਲੰਧਰ ਵਿੱਚ ਚੋਣ ਰੈਲੀ ਕਰ ਰਹੇ ਹਨ। ਇਸ ‘ਤੇ ਰਵਨੀਤ ਬਿੱਟੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਹੈਲੀਕਾਪਟਰ ਜਾਂ ਜਹਾਜ਼ ਰਾਹੀਂ ਆਉਣਾ ਚਾਹੀਦਾ ਹੈ, ਸੜਕ ਰਾਹੀਂ ਆਉਣ ‘ਤੇ ਉਨ੍ਹਾਂ ਨੂੰ ਮੁੜ ਉਹੀ ਸਮੱਸਿਆ ਹੋ ਸਕਦੀ ਹੈ।

ਸੰਸਦ ਮੈਂਬਰ ਬਿੱਟੂ ਦੇ ਇਸ ਬਿਆਨ ‘ਤੇ ਭਾਜਪਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਬਿੱਟੂ ਦਾ ਇਹ ਬਿਆਨ ਕਾਂਗਰਸ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ।

ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੀ ਪੰਜਾਬ ਫੇਰੀ ਦੌਰਾਨ ਕਿਸ ਤਰ੍ਹਾਂ ਖ਼ੂਨੀ ਸਾਜ਼ਿਸ਼ ਰਚੀ ਗਈ ਸੀ ਅਤੇ ਹੁਣ ਇਕ ਵਾਰ ਫਿਰ ਲੋਕਾਂ ਨੂੰ ਭੜਕਾਉਣ ਦਾ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਕਾਂਗਰਸੀ ਸੰਸਦ ਮੈਂਬਰ ਨੂੰ ਆਪਣਾ ਇਤਿਹਾਸ ਯਾਦ ਰੱਖਣਾ ਚਾਹੀਦਾ ਹੈ ਕਿ ਕਿਵੇਂ ਉਨ੍ਹਾਂ ਦੀ ਪਾਰਟੀ ਨੇ 1984 ‘ਚ ਅਕਾਲ ਤਖ਼ਤ ਸਾਹਿਬ ਨੂੰ ਤੋੜਿਆ ਤੇ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਕੀਤਾ। ਚੁੱਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਇਸ ਬਿਆਨ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

 

Facebook Comments

Trending