ਇੰਡੀਆ ਨਿਊਜ਼

ਕਿਸਾਨਾਂ ਨੇ ਨਾਰਨੌਂਦ ‘ਚ ਘੇਰਿਆ BJP ਦਾ ਰਾਜ ਸਭਾ ਮੈਂਬਰ

Published

on

ਤੁਹਾਨੂੰ ਦੱਸ ਦਈਏ ਕਿ ਹਰਿਆਣਾ ਦੇ ਮਹਿਮ ‘ਚ ਸਥਿਤ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ ‘ਚ ਆਯੋਜਿਤ ਦੀਵਾਲੀ ਸਮਾਗਮ ‘ਚ ਸ਼ਿਰਕਤ ਕਰਨ ਪਹੁੰਚੇ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜਾ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਕਿਸਾਨਾਂ ਨੂੰ ਸਮਾਗਮ ਵਾਲੀ ਥਾਂ ‘ਤੇ ਜਾਣ ਤੋਂ ਪਹਿਲਾਂ ਹੀ ਪੁਲਿਸ ਨੇ ਰੋਕ ਲਿਆ। ਪ੍ਰੋਗਰਾਮ ਖਤਮ ਹੋਣ ਤੱਕ ਕਿਸਾਨਾਂ ਅਤੇ ਪੁਲਿਸ ਵਿਚਾਲੇ ਤਣਾਅ ਜਾਰੀ ਰਿਹਾ। ਰਾਜ ਸਭਾ ਮੈਂਬਰ ਨਾਰਨੌਂਦ ‘ਚ ਹਨੂੰਮਾਨ ਮੰਦਿਰ ਨੇੜੇ ਜਾਂਗੜਾ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਸਨ। ਉਸੇ ਸਮੇਂ ਕਿਸਾਨਾਂ ਨੇ ਵੀ ਇਕਜੁੱਟ ਹੋ ਕੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਦੂਜੇ ਪਾਸੇ ਪ੍ਰਸ਼ਾਸਨ ਨੇ ਮੌਕੇ ‘ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਧੱਕਾ-ਮੁੱਕੀ ਵੀ ਹੋਈ ਹੈ।

ਉੱਥੇ ਹੀ ਦੱਸਿਆ ਜਾ ਰਿਹਾ ਕਿ ਪੁਲਿਸ ਵੱਲੋਂ 34 ਕਿਸਾਨਾਂ ਦੀ ਕੁੱਟਮਾਰ ਕੀਤੀ ਗਈ ਹੈ ਅਤੇ ਕੁੱਝ ਲੋਕਾਂ ਨੂੰ ਘਰਾਂ ‘ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਜਲਦ ਤੋਂ ਜਲਦ ਰਿਹਾਅ ਨਾ ਕੀਤਾ ਗਿਆ ਤਾਂ ਉਹ ਸੜਕ ਜਾਮ ਕਰਨਗੇ। ਜਦਕਿ ਕਿਸਾਨਾਂ ‘ਤੇ ਰਾਮਚੰਦਰ ਜਾਂਗੜਾ ਦੀ ਕਾਰ ਦੇ ਸ਼ੀਸ਼ੇ ਤੋੜਨ ਦੇ ਦੋਸ਼ ਵੀ ਲਾਏ ਗਏ ਹਨ, ਜਿਸ ‘ਤੇ ਰਾਜ ਸਭਾ ਮੈਂਬਰ ਨੇ ਆਪਣੇ ਭਾਸ਼ਣ ‘ਚ ਸਿੱਧੇ ਤੌਰ ‘ਤੇ ਸੰਕੇਤ ਦਿੱਤਾ ਕਿ ਕਾਨੂੰਨ ਆਪਣਾ ਰਾਹ ਅਖਤਿਆਰ ਕਰੇਗਾ ਅਤੇ ਗਲਤ ਕੰਮ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

 

 

Facebook Comments

Trending

Copyright © 2020 Ludhiana Live Media - All Rights Reserved.