Connect with us

ਇੰਡੀਆ ਨਿਊਜ਼

ਡੰਡਾ ਰਾਜ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨਾ ਸਿੱਖੇ ਭਾਜਪਾ : ਮੁੱਖ ਮੰਤਰੀ

Published

on

BJP should learn to respect democratic values ​​instead of Danda Raj: CM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਵੰਗਾਰਦਿਆਂ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਲਈ ਡੰਡਾ ਰਾਜ ਲਾਗੂ ਕਰਨ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕੀਤਾ ਜਾਵੇ।

ਇੱਥੇ ਸਮਾਰਕ ਭਵਨ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਸ਼ਾਂਤਮਈ ਪ੍ਰਦਰਸ਼ਨ ਕਰਦਿਆਂ ਸੰਕਲਪ ਲਿਆ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਵਧੀਕੀਆਂ ਅੱਗੇ ਝੁਕਣ ਵਾਲੇ ਨਹੀਂ ਕਿਉਂ ਜੋ ਭਾਜਪਾ ਦਹਿਸ਼ਤ ਦਾ ਰਾਜ ਕਾਇਮ ਕਰਕੇ ਲੋਕਾਂ ਨੂੰ ਡਰਾਉਣਾ ਚਾਹੁੰਦੀ ਹੈ।

ਲਖੀਮਪੁਰ ਖੀਰੀ ਦੀਆਂ ਨਿਰਦਈ ਘਟਨਾਵਾਂ ਦੀ ਤੁਲਨਾ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਨਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਵਾਪਰੀ ਇਹ ਘਟਨਾ ਪਹਿਲਾਂ ਘੜੀ ਗਈ ਸੀ ਅਤੇ ਗਿਣ-ਮਿੱਥ ਕੇ ਭੋਲੇ-ਭਾਲੇ ਕਿਸਾਨਾਂ ਨੂੰ ਦਰੜ ਦਿੱਤਾ ਗਿਆ ਜੋ ਖੇਤੀ ਕਾਨੂੰਨਾਂ ਖਿਲਾਫ਼ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਨ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕਾਂਗਰਸ ਦੀ ਕੌਮੀ ਨੇਤਾ ਪ੍ਰਿਅੰਕਾ ਗਾਂਧੀ ਨੂੰ ਗ੍ਰਿਫਤਾਰ ਕਰ ਲੈਣ ਦੀ ਆਲੋਚਨਾ ਕੀਤੀ ਜੋ ਦੁੱਖ ਦੀ ਇਸ ਘੜੀ ਵਿਚ ਲਖੀਮਪੁਰ ਖੀਰੀ ਦੇ ਪੀੜਤ ਪਰਿਵਾਰਾਂ ਨੂੰ ਇਕਜੁਟਤਾ ਪ੍ਰਗਟਾਉਣ ਲਈ ਉਨ੍ਹਾਂ ਨੂੰ ਮਿਲਣ ਲਈ ਜਾ ਰਹੇ ਸਨ।

Facebook Comments

Trending