ਪੰਜਾਬ ਨਿਊਜ਼

ਪੰਜਾਬ ‘ਚ ਭਾਜਪਾ ਇਕੱਲਿਆਂ ਹੀ ਲੜੇਗੀ ਲੋਕ ਸਭਾ ਚੋਣਾਂ, ਅਕਾਲੀ ਦਲ ਨਾਲ ਗਠਜੋੜ ‘ਤੇ ਨਹੀਂ ਬਾਣੀ ਗੱਲ

Published

on

ਚੰਡੀਗੜ੍ਹ : ਪੰਜਾਬ ਵਿਚ ਭਾਜਪਾ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਦਰਅਸਲ ਇੱਥੇ ਭਾਜਪਾ ਅਕਾਲੀ ਦਲ ਨਾਲ ਗਠਜੋੜ ਦੀ ਗੱਲ ਕਰ ਰਹੀ ਸੀ। ਹਾਲਾਂਕਿ ਸੀਟਾਂ ਦੀ ਵੰਡ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਕੋਈ ਸਮਝੌਤਾ ਨਹੀਂ ਹੋ ਸਕਿਆ। ਇਹੀ ਕਾਰਨ ਹੈ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜੇਗੀ। ਸੁਨੀਲ ਜਾਖੜ ਨੇ ਮੰਗਲਵਾਰ ਨੂੰ ਕਿਹਾ, ‘ਲੋਕਾਂ ਅਤੇ ਵਰਕਰਾਂ ਦੀ ਰਾਏ ਤੋਂ ਬਾਅਦ ਭਾਜਪਾ ਨੇ ਸੂਬੇ ‘ਚ ਲੋਕ ਸਭਾ ਚੋਣਾਂ ਇਕੱਲੇ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਪੰਜਾਬ ਦੀ ਅਮਨ-ਸ਼ਾਂਤੀ ਹੀ ਭਾਰਤ ਦੀ ਮਜ਼ਬੂਤ ​​ਤਰੱਕੀ ਦਾ ਇੱਕੋ ਇੱਕ ਰਾਹ ਹੈ ਅਤੇ ਸੂਬੇ ਦੇ ਸਾਰੇ ਵਰਗਾਂ ਦੀ ਬਿਹਤਰੀ ਲਈ ਭਾਜਪਾ ਨੇ ਇਕੱਲਿਆਂ ਹੀ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ।

ਪੰਜਾਬ ‘ਚ ਬੀਜੇਪੀ ਨੂੰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਧਰ, ਭਾਜਪਾ ਦੇ ਸੂਬਾ ਪ੍ਰਧਾਨ ਜਾਖੜ ਨੇ ਇਹ ਵੀ ਦਾਅਵਾ ਕੀਤਾ ਕਿ ਪਿਛਲੇ 10 ਸਾਲਾਂ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦੀਆਂ ਗਈਆਂ ਹਨ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਅਤੇ ਭਾਜਪਾ ਨੇ ਮਿਲ ਕੇ ਚੋਣਾਂ ਲੜੀਆਂ ਸਨ, ਪਰ ਲੋੜੀਂਦੇ ਨਤੀਜੇ ਹਾਸਲ ਨਹੀਂ ਕਰ ਸਕੇ ਸਨ। ਉੱਤਰੀ ਅਤੇ ਮੱਧ ਭਾਰਤ ਵਿੱਚ ਭਾਜਪਾ ਦੀ ਲਹਿਰ ਨੂੰ ਹਰਾ ਕੇ ਕਾਂਗਰਸ ਨੇ ਇੱਥੇ 13 ਵਿੱਚੋਂ 8 ਸੀਟਾਂ ਜਿੱਤੀਆਂ ਹਨ। ਬਾਕੀ ਬਚੀਆਂ 5 ਸੀਟਾਂ ‘ਚੋਂ ਭਾਜਪਾ ਨੇ 2, ਅਕਾਲੀ ਦਲ ਨੇ 2 ਅਤੇ ਆਮ ਆਦਮੀ ਪਾਰਟੀ ਨੇ 1 ‘ਤੇ ਜਿੱਤ ਹਾਸਲ ਕੀਤੀ ਸੀ।

 

Facebook Comments

Trending

Copyright © 2020 Ludhiana Live Media - All Rights Reserved.