Connect with us

ਪੰਜਾਬੀ

ਆਰੀਆ ਕਾਲਜ ਵਿਖੇ ਖੂਨਦਾਨ ਕੈਂਪ ਦਾ ਆਯੋਜਨ

Published

on

Blood donation camp organized at Arya College

ਲੁਧਿਆਣਾ : ਸਥਾਨਕ ਆਰੀਆ ਦੇ ਐਨ.ਐਸ.ਐਸ. ਅਤੇ ਐਨ.ਸੀ.ਸੀ. ਯੂਨਿਟ ਦੁਆਰਾ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਨਾਲ ਇੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸਕੱਤਰ, ਕਾਲਜ ਪ੍ਰਬੰਧਕੀ ਕਮੇਟੀ ਸ਼੍ਰੀਮਤੀ ਸਤੀਸਾ਼ ਸ਼ਰਮਾ ਅਤੇ ਕਾਲਜ ਪ੍ਰਿੰਸੀਪਲ ਡਾ. ਸੁਕਸ਼ਮ ਆਹਲੂਵਾਲੀਆ ਨੇ ਐਨ.ਐਸ.ਐਸ. ਅਤੇ ਐਨ.ਸੀ.ਸੀ. ਯੂਨਿਟ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਹਾਂਦਾਨ ਜੀਵਨ-ਦਾਨ ਦਾ ਸੰਕਲਪ ਆਪਣੇ ਆਪ ਵਿੱਚ ਬਹੁਤ ਡੂੰਘੇ ਅਹਿਸਾਸ ਦਾ ਧਾਰਨੀ ਹੈ ।

ਇਸ ਮੌਕੇ ਉਨ੍ਹਾਂ ਨੇ ਖ਼ੂਨਦਾਨ ਕਰਨ ਵਾਲੇ ਵਿਦਿਆਰਥੀਆਂ ਦੀ ਇਸ ਨਿਸ਼ਕਾਮ ਸੇਵਾ ਲਈ ਉਹਨਾਂ ਦਾ ਧੰਨਵਾਦ ਕੀਤਾ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਇਸ ਲਈ ਪ੍ਰੇਰਿਤ ਕੀਤਾ। ਇਸ ਕੈਂਪ ਵਿੱਚ 50 ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕਾਂ ਨੇ ਵੀ ਖੂਨਦਾਨ ਕੀਤਾ।

Facebook Comments

Trending