Connect with us

ਪੰਜਾਬੀ

ਸੁਸਾਇਟੀ ਵਲੋਂ ਮਨੁੱਖਤਾ ਦੇ ਭਲੇ ਲਈ ਲਗਾਇਆ ਖੂਨਦਾਨ ਕੈਂਪ

Published

on

Blood donation camp organized by the society for the benefit of humanity

ਲੁਧਿਆਣਾ : ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਤ ਬਾਬਾ ਬਲਜਿੰਦਰ ਸਿੰਘ ਕਰਮਸਰ ਰਾੜਾ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਮਨੁੱਖਤਾ ਦੇ ਭਲੇ ਲਈ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਸਰਪ੍ਰਸਤੀ ਹੇਠ 507ਵਾਂ ਮਹਾਨ ਖੂਨਦਾਨ ਕੈਂਪ ਲਗਾਇਆ ਗਿਆ।

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਅਜਵਿੰਦਰ ਸਿੰਘ ਤੇ ਬਾਬਾ ਮੋਹਨ ਸਿੰਘ ਲੰਗਰਾਂ ਵਾਲਿਆਂ ਨੇ ਖੂਨਦਾਨ ਕੈਂਪ ਦੀ ਅਰੰਭਤਾ ਕਰਨ ਸਮੇਂ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋੜਵੰਦ ਮਰੀਜ਼ਾ ਦੀਆਂ ਜ਼ਿੰਦਗੀਆਂ ਬਚਾਉਣ ਲਈ ਆਪਣੇ ਸਰੀਰ ਦੇ ਹਿੱਸੇ ਵਿਚੋਂ ਖੂਨਦਾਨ ਕਰਨਾ ਸੰਸਾਰ ਵਿਚ ਸਭ ਤੋਂ ਉੱਤਮ ਪੁੰਨ-ਦਾਨ ਹੈ। ਇਸ ਮੌਕੇ ਖੂਨਦਾਨ ਕਰਨ ਵਾਲੀਆਂ ਸੰਗਤਾਂ ਨੂੰ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਬਾਬਾ ਗੁਰਨਾਮ ਸਿੰਘ ਅੜੇਚਾਂ ਨੇ ਦੱਸਿਆ ਕਿ ਖੂਨਦਾਨ ਕੈਂਪ ਵਿਚ 68 ਬਲੱਡ ਯੂਨਿਟ ਪ੍ਰੀਤ ਹਸਪਤਾਲ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਤੇ ਲੋੜਵੰਦ ਮਰੀਜ਼ਾਂ ਨੂੰ ਖੂਨ ਨਿਸ਼ਕਾਮ ਰੂਪ ਵਿਚ ਲੈਕੇ ਦਿੱਤਾ ਜਾਵੇਗਾ। ਇਸ ਮੌਕੇ ਬਾਬਾ ਜਸਵੰਤ ਸਿੰਘ, ਕੈਪਟਨ ਰਣਜੀਤ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਦੀਪਾ, ਬਾਬਾ ਸੁਖਵਿੰਦਰ ਸਿੰਘ ਯੂਐਸਏ, ਦਿਲਬਾਗ ਸਿੰਘ, ਗੁਰਦੌਰ ਸਿੰਘ, ਰਾਜਦੀਪ ਸਿੰਘ ਹਾਜ਼ਰ ਸਨ।

Facebook Comments

Trending