Connect with us

ਪੰਜਾਬੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨ ਦਾਨ ਕੈਪ ਲਗਾਇਆ

Published

on

Blood donation cap dedicated to the first Prakash Purab of Sri Guru Granth Sahib Ji

ਜਗਰਾਓਂ : ਸਥਾਨਕ ਸਮਾਜ ਸੇਵੀ ਸੰਸਥਾਵਾਂ ਵੱਲੋਂ ਬੁੱਧਵਾਰ ਨੂੰ ਲਾਇਨ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨ ਦਾਨ ਕੈਪ ਲਗਾਇਆ ਗਿਆ। ਕੈਂਪ ਦੇ ਪ੍ਰਬੰਧਕ ਇੰਦਰਜੀਤ ਲੰਮਾ ਤੇ ਇੰਦਰਪ੍ਰੀਤ ਸਿੰਘ ਵਛੇਰ ਨੇ ਦੱਸਿਆ ਕਿ ਐਂਟੀ ਡਰੱਗ ਫੈਡਰੇਸ਼ਨ, ਲਾਇਨਜ਼ ਕਲੱਬ ਮਿਡ ਟਾਊਨ ਅਤੇ ਪੰਜਾਬ ਪੁਲਿਸ ਸਾਂਝ ਕੇਂਦਰ ਲੁਧਿਆਣਾ ਦਿਹਾਤੀ ਵੱਲੋਂ ਸਾਂਝੇ ਤੌਰ ‘ਤੇ ਲਗਾਏ ਕੈਂਪ ਦਾ ਉਦਘਾਟਨ ਐੱਸਪੀ ਗੁਰਮੀਤ ਕੌਰ ਨੇ ਕੀਤਾ।

ਉਨਾਂ ਕਿਹਾ ਖ਼ੂਨਦਾਨ ਮਹਾਂ ਦਾਨ ਹੈ, ਖ਼ੂਨਦਾਨ ਕਰਨ ਨਾਲ ਲੋਕਾਂ ਦੀ ਜਾਨ ਬਚਦੀ ਹੈ ਤੇ ਜਿੰਨਾ ਹੋ ਸਕੇ ਇਸ ਵਿਚ ਸਾਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਕੈਪ ਵਿੱਚ 55 ਵਿਅਕਤੀਆਂ ਨੇ ਖ਼ੂਨ ਦਾਨ ਕਰ ਕੇ ਕੈਪ ਨੂੰ ਸਫਲ ਬਣਾਇਆ। ਇਸ ਮੌਕੇ ਸਫ਼ਾਈ ਕਰਮਚਾਰੀ ਕਮਿਸ਼ਨਰ ਪੰਜਾਬ ਦੇ ਚੇਅਰਮੈਨ ਗੇਜਾ ਰਾਮ, ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਸੁਭਾਸ਼ ਗਰਗ, ਰਾਕੇਸ਼ ਜੈਨ, ਅਜੇ ਬਾਂਸਲ, ਵਿਨੋਦ ਬਾਂਸਲ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।

Facebook Comments

Trending