Connect with us

ਕਰੋਨਾਵਾਇਰਸ

ਖੂਨਦਾਨ ਕਰਨ ਵਾਲੇ ਵਿਅਕਤੀਆਂ ਨੂੰ ‘ਦ ਸੇਵੀਅਰ ਕੋਵਿਡ-19 ਐਵਾਰਡ’ ਨਾਲ ਕੀਤਾ ਸਨਮਾਨਿਤ

Published

on

Blood donors honored with 'The Savior Covid-19 Award'

ਲੁਧਿਆਣਾ : ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੀ ਖੂਨਦਾਨ ਕੈਂਪਾਂ ਦੀ ਲੜੀ ਤਹਿਤ 449ਵਾਂ ਖੂਨਦਾਨ ਕੈਪ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਸਾਹਿਬ ਵਿਖੇ ਲਗਾਇਆ ਗਿਆ। ਖੂਨਦਾਨ ਕੈਂਪ ਦੀ ਰਸਮੀ ਆਰੰਭਤਾ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਦਾਨ ਹੈ, ਜਿਸ ਨਾਲ ਅਨੇਕਾਂ ਕੀਮਤੀ ਮਨੁੱਖੀ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ। ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਖੂਨਦਾਨ ਦੀ ਮੁਹਿੰਮ ਨੂੰ ਵੱਡੀ ਲੋਕ ਲਹਿਰ ਬਣਾਇਆ ਜਾਵੇ।

ਇਸ ਮੌਕੇ ਗੁਰੂਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਲਾਇਪੁਰੀ, ਸਤਪਾਲ ਸਿੰਘ ਪਾਲ ਅਤੇ ਤਜਿੰਦਰ ਸਿੰਘ ਡੰਗ ਨੇ ਸਾਂਝੇ ਤੌਰ ‘ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਇੰਦਰਪ੍ਰੀਤ ਸਿੰਘ ਕਾਕਾ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਹਸਪਤਾਲ ਅਤੇ ਪ੍ਰੀਤ ਹਸਪਤਾਲ ਦੇ ਸਹਿਯੋਗ ਨਾਲ ਲਗਾਏ ਗਏ ਉਕਤ ਖੂਨਦਾਨ ਕੈਂਪ ਅੰਦਰ 100 ਖੂਨਦਾਨ ਕਰਨ ਵਾਲੇ ਵਿਅਕਤੀਆਂ ਨੂੰ ‘ਦ ਸੇਵੀਅਰ ਕੋਵਿਡ-19 ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਅਤੇ ਖੂਨਦਾਨ ਕੈਂਪ ਵਿੱਚ ਪੁੱਜੇ ਸਮੂਹ ਵਲੰਟੀਅਰਾਂ ਦਾ ਅਤਿ-ਧੰਨਵਾਦ ਪ੍ਰਗਟ ਕਰਦਿਆਂ ਉਨਾਂ ਨੂੰ ਸਰਟੀਫਿਕੇਟ ਵੀ ਭੇਟ ਕੀਤੇ ਗਏ।

Facebook Comments

Trending