Connect with us

ਪੰਜਾਬੀ

ਖੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ

Published

on

Blood donors were honored with certificates and insignia

ਲੁਧਿਆਣਾ :   ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ ਬਾਬਾ ਦੀਪ ਸਿੰਘ ਚੌਕ ਮਾਡਲ ਟਾਉਨ ਐਕਸਟੈਨਸ਼ਨ ਲੁਧਿਆਣਾ ਵਿਖੇ ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘੱਨ੍ਹਈਆਂ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇ: ਤਰਨਜੀਤ ਸਿੰਘ ਨਿਮਾਣਾ ਦੀ ਸਰਪ੍ਰਸਤੀ ਹੇਠ 502ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੀ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ।

ਇਸ ਮੌਕੇ ਬਾਬਾ ਅਜੀਤ ਸਿੰਘ, ਹਰਭਜਨ ਸਿੰਘ ਡੰਗ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ, ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਹਲਕਾ ਆਤਮ ਨਗਰ ਤੋਂ ਹਰਕੀਰਤ ਸਿੰਘ ਰਾਣਾ, ਆਪ ਪਾਰਟੀ ਹਲਕਾ ਆਤਮ ਨਗਰ ਤੋਂ ਉਮੀਦਵਾਰ ਕੁਲਵੰਤ ਸਿੰਘ ਸਿਧੂ, ਹਰਪ੍ਰੀਤ ਸਿੰਘ ਡੰਗ ਨੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਖੂਨਦਾਨ ਕਰਨ ਆਈਆਂ ਸੰਗਤਾਂ ਦੀ ਸ਼ਲਾਘਾ ਕੀਤੀ।

ਖੂਨਦਾਨ ਕੈਂਪ ਦੌਰਾਨ ਹਰਸਜਣ ਸਿੰਘ ਸੈਕਟਰੀ ਰੋਟਰੀ ਕਲੱਬ ਲੁਧਿਆਣਾ ਨੇ ਖੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਗਿਆ। ਇਸ ਮੌਕੇ ਭਾਈ ਘੱਨ੍ਹਈਆਂ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਸੇਵਾਦਾਰ ਐਡਵੋਕੇਟ ਮਨੀ ਖ਼ਾਲਸਾ ਨੇ ਦਸਿਆ ਖੂਨਦਾਨ ਕੈਂਪ ਦੋਰਾਨ 100 ਬੱਲਡ ਯੁਨਿਟ ਰਘੂਨਾਥ ਅਤੇ ਪ੍ਰੀਤ ਹਸਪਤਾਲ ਦੇ ਨਿਘੇ ਸਹਿਯੋਗ ਨਾਲ ਇਕਤਰ ਕੀਤਾ ਗਿਆ।

ਇਸ ਮੌਕੇ ਡਿੰਪੀ ਮਕੱੜ, ਇੰਦਰਪ੍ਰੀਤ ਸਿੰਘ, ਐਡਵੋਕੇਟ ਵਰਿੰਦਰਪਾਲ ਸਿੰਘ ਭੀਖੀ, ਕੁਲਦੀਪ ਸਿੰਘ ਲਾਂਬਾ, ਮਨਜੀਤ ਸਿੰਘ ਅਰੋੜਾ, ਹਰਪ੍ਰੀਤ ਸਿੰਘ ਸੰਨੀ, ਭੁਪਿੰਦਰ ਸਿੰਘ ਮੱਕੜ, ਦਿਲਬਾਗ ਸਿੰਘ, ਮਨਦੀਪ ਸਿੰਘ ਅਜਾਦ,ਗੁਰਵਿੰਦਰ ਸਿੰਘ ਲਵਲੀ, ਗੁਰਪ੍ਰੀਤ ਸਿੰਘ ਸੋਨੀ, ਬਲਜਿੰਦਰ ਸਿੰਘ ਭਟੀ ਸੁਖਜੀਤ ਸਿੰਘ ਤੇ ਹੋਰ ਹਾਜ਼ਰ ਸਨ।

Facebook Comments

Trending