Connect with us

ਪੰਜਾਬੀ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ

Published

on

Bloody camp dedicated to the 400th birth anniversary of Guru Tegh Bahadur Sahib

ਲੁਧਿਆਣਾ : ਵਿਗਿਆਨ ਨੂੰ ਅਜੇ ਤਕ ਖ਼ੂਨ ਦਾ ਦੂਸਰਾ ਬਦਲ ਨਹੀ ਮਿਲਿਆ ਹੈ। ਖ਼ੂਨਦਾਨ ਰਾਹੀਂ ਕਈ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਇਸ ਲਈ ਖ਼ੂਨਦਾਨ ਸਭ ਤੋਂ ਵੱਡੀ ਸੇਵਾ ਹੈ। ਇਹ ਪ੍ਰਗਟਾਵਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇ. ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਦੇ ਉਦਘਾਟਨ ਮੌਕੇ ਕੀਤਾ।

ਕੈਂਪ ਦੌਰਾਨ ਖੂਨਦਾਨ ਕਰਨ ਵਾਲੀਆ ਸੰਗਤਾਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਕੈਂਪ ਦੌਰਾਨ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਕੈਂਪ ਦੌਰਾਨ ਈਐੱਮਸੀ ਹਸਪਤਾਲ ਟੀਮ 50 ਬਲੱਡ ਯੂਨਿਟ ਇਕੱਤਰ ਕੀਤਾ। ਖੂਨਦਾਨ ਕੈਂਪ ਨੂੰ ਸਫਲ ਬਣਾਉਣ ਲਈ ਗੁਰਪ੍ਰਰੀਤ ਸਿੰਘ ਰੋਡੇ ਅਤੇ ਸਹਾਇਕ ਮੈਨੇਜਰ ਸਰਬਜੀਤ ਸਿੰਘ ਨੇ ਵਿਸ਼ੇਸ ਸਹਿਯੋਗ ਦਿੱਤਾ।

ਇਸ ਮੌਕੇ ਮੀਤ ਮੈਨੇਜਰ ਕੁਲਵੰਤ ਸਿੰਘ, ਹਰਜਿੰਦਰ ਸਿੰਘ, ਮੇਜਰ ਸਿੰਘ, ਅੰਮਿ੍ਤਪਾਲ ਸਿੰਘ, ਗੁਰਜੰਟ ਸਿੰਘ, ਜਸਵੰਤ ਸਿੰਘ , ਮਨਵੀਰ ਸਿੰਘ ਗਿੱਲ, ਜਤਿੰਦਰ ਸਿੰਘ ਫੱਤੋਵਾਲ, ਅਮਰਜੀਤ ਸਿੰਘ, ਹਰਨੂਰ ਸਿੰਘ ਫਤੋਵਾਲ ਅਤੇ ਗੋਪੀ ਲੋਹੀਆਂ ਆਦਿ ਹਾਜ਼ਰ ਸਨ।

Facebook Comments

Trending