ਲੁਧਿਆਣਾ : ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਸਿੱਖ ਸੰਗਤਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਡੇਰਾ ਜੋਤੀ ਸਰੂਪ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ‘ਚ ਅਰਦਾਸ ਬੇਨਤੀ ਕੀਤੀ ਗਈ।
ਉਪਰੰਤ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦ ਸਿੰਘ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਸਰਪ੍ਰਸਤੀ ਹੇਠ 492ਵਾਂ ਮਹਾਨ ਖ਼ੂਨਦਾਨ ਕੈਂਪ ਗੁਰਦੁਆਰਾ ਡੇਰਾ ਜੋਤੀ ਸਰੂਪ ਵਿਖੇ ਲਗਾਇਆ ਗਿਆ।
ਇਸ ਮੌਕੇ ਗੁਰਦੁਆਰਾ ਡੇਰਾ ਜੋਤੀ ਸਰੂਪ ਦੇ ਸਰਪ੍ਰਸਤ ਬਾਬਾ ਬਲਜਿੰਦਰ ਸਿੰਘ ਨੇ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਕਿਹਾ ਕਿ ਜੇਕਰ ਸੰਸਾਰ ਦਾ ਇਤਿਹਾਸ ਕਿਸੇ ਕਲਮ ਨਾਲ ਲਿਖਿਆ ਗਿਆ ਹੈ ਤਾਂ ਸਿੱਖ ਕੌਮ ਦਾ ਇਤਿਹਾਸ ਖੂਨ ਦੀ ਸਿਆਹੀ ਅਤੇ ਖੰਡੇ ਦੀ ਧਾਰ ਨਾਲ ਲਿਖਿਆ ਗਿਆ ਹੈ, ਸਿੱਖ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ।
ਜਥੇਦਾਰ ਨਿਮਾਣਾ ਨੇ ਦੱਸਿਆ ਖੂਨਦਾਨ ਕੈਂਪ ਦੌਰਾਨ ਬਲੱਡ ਪ੍ਰੀਤ ਹਸਪਤਾਲ, ਰਘੂਨਾਥ ਹਸਪਤਾਲ, ਸਿਵਿਲ ਅਤੇ ਰੈੱਡ ਕਰਾਸ ਜ਼ਿਲ੍ਹਾ ਲੁਧਿਆਣਾ ਦੀਆਂ ਟੀਮਾਂ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ, ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈ ਕੇ ਦਿੱਤਾ ਜਾਵੇਗਾ।