ਪੰਜਾਬੀ

ਗੁਰਦੁਅਰਾ ਮੰਜੀ ਸਾਹਿਬ ਵਿਖੇ ਥੈਲੇਸੀਮੀਆ ਦਿਵਸ ਮੌਕੇ ਖ਼ੂਨਦਾਨ ਕੈਂਪ

Published

on

ਲੁਧਿਆਣਾ : ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਨਿਸ਼ਕਾਮ ਸੇਵਾ ਸੁਸਾਇਟੀ ਪਿੰਡ ਬੁਟਾਹਰੀ ਵੱਲੋਂ ਭਾਈ ਮਨਜੀਤ ਸਿੰਘ ਬੁਟਾਹਰੀ ਦੀ ਅਗਵਾਈ ਹੇਠ ਥੈਲੇਸੀਮੀਆ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਗੁਰਦੁਆਰਾ ਮੰਜੀ ਸਾਹਿਬ, ਆਲਮਗੀਰ ਵਿੱਚ ਲਗਾਇਆ ਗਿਆ। ਇਸ ਵਿੱਚ 106 ਬਲੱਡ ਯੂਨਿਟ ਇਕੱਤਰ ਕੀਤਾ ਗਿਆ।

ਗੁਰਦੁਆਰਾ ਸਾਹਿਬ ਦੇ ਮੈਨੇਜਰ ਮਹਿੰਦਰ ਸਿੰਘ ਚੌਹਾਨਕੇ ਦੇ ਸਹਿਯੋਗ ਨਾਲ ਲਗਾਏ ਕੈਂਪ ਦਾ ਉਦਘਾਟਨ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ 18 ਸਾਲ ਤੋਂ 65 ਸਾਲ ਦੇ ਹਰ ਤੰਦਰੁਸਤ ਵਿਅਕਤੀ ਨੂੰ ਥੈਲੇਸੀਮੀਆ ਬੱਚਿਆਂ ਅਤੇ ਲੋੜਵੰਦ ਮਰੀਜ਼ਾਂ ਲਈ ਖ਼ੂਨ ਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਮੈਨੇਜਰ ਮਹਿੰਦਰ ਸਿੰਘ ਚੌਹਾਨਕੇ ਨੇ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਆ।

ਭਾਈ ਬੁਟਾਹਰੀ ਨੇ ਦੱਸਿਆ ਕਿ ਸਿਵਲ ਹਸਪਤਾਲ ਬਲੱਡ ਬੈਂਕ ਦੇ ਬੀਟੀਓ ਡਾ. ਅਰਸ਼ਪ੍ਰੀਤ ਕੌਰ ਦੀ ਟੀਮ ਤੇ ਪ੍ਰੀਤ ਹਸਪਤਾਲ ਦੇ ਸਹਿਯੋਗ ਨਾਲ ਥੈਲੇਸੀਮੀਆ ਪੀੜਤ ਬੱਚਿਆਂ ਤੇ ਲੋੜਵੰਦ ਮਰੀਜ਼ਾਂ ਨੂੰ ਖ਼ੂਨ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਕੌਰ, ਨੀਲਮ ਭਗਤ, ਬਲਵਿੰਦਰ ਸਿੰਘ, ਭਾਈ ਜਰਨੈਲ ਸਿੰਘ, ਤਲਵਿੰਦਰ ਸਿੰਘ, ਮਨਪ੍ਰੀਤ ਸਿੰਘ ਤੇ ਆਕਾਸ਼ਦੀਪ ਸਿੰਘ ਵੀ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.