Connect with us

ਇੰਡੀਆ ਨਿਊਜ਼

ਸ਼੍ਰੀਨਗਰ ‘ਚ ਜੇਹਲਮ ਨਦੀ ‘ਚ ਪਲਟੀ ਕਿਸ਼ਤੀ, 4 ਬੱਚਿਆਂ ਦੀ ਮੌ/ਤ, 3 ਲੋਕ ਹਸਪਤਾਲ ‘ਚ ਭਰਤੀ

Published

on

ਸ਼੍ਰੀਨਗਰ: ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੇ ਗੰਦਬਲ ਇਲਾਕੇ ‘ਚ ਜੇਹਲਮ ਨਦੀ ‘ਚ ਸਕੂਲੀ ਬੱਚਿਆਂ ਨਾਲ ਭਰੀ ਕਿਸ਼ਤੀ ਡੁੱਬ ਗਈ। ਇਸ ਹਾਦਸੇ ‘ਚ ਘੱਟੋ-ਘੱਟ 4 ਸਕੂਲੀ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ, ਜਦਕਿ 12 ਲੋਕਾਂ ਨੂੰ ਬਚਾ ਲਿਆ ਗਿਆ। ਇਨ੍ਹਾਂ ‘ਚੋਂ 3 ਲੋਕਾਂ ਨੂੰ ਇਲਾਜ ਲਈ ਸ਼੍ਰੀਨਗਰ ਦੇ SMHS ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਿਸ਼ਤੀ ਬੱਚਿਆਂ ਅਤੇ ਸਥਾਨਕ ਲੋਕਾਂ ਨੂੰ ਲੈ ਕੇ ਗੰਦਰਬਲ ਤੋਂ ਬਟਵਾੜਾ ਜਾ ਰਹੀ ਸੀ ਕਿ ਬੀਬੀ ਕੈਂਟ ਆਰਮੀ ਹੈੱਡਕੁਆਰਟਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਜੰਮੂ-ਕਸ਼ਮੀਰ ਦੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਦੱਸਿਆ ਗਿਆ ਕਿ ਐਸਡੀਆਰਐਫ ਦੀ ਟੀਮ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤਾਇਨਾਤ ਕੀਤੀ ਗਈ ਹੈ।

ਜੰਮੂ-ਕਸ਼ਮੀਰ ‘ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜੇਹਲਮ ਸਮੇਤ ਸਾਰੀਆਂ ਨਦੀਆਂ-ਨਾਲਿਆਂ ‘ਚ ਪਾਣੀ ਭਰ ਗਿਆ ਹੈ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਗ੍ਰੇਟਰ ਕਸ਼ਮੀਰ ਤੋਂ ਮਿਲੀ ਰਿਪੋਰਟ ਦੇ ਅਨੁਸਾਰ, ਸੋਮਵਾਰ ਨੂੰ ਗਰਮੀਆਂ ਦੀ ਰਾਜਧਾਨੀ ਦੀਆਂ ਮੁੱਖ ਸੜਕਾਂ ‘ਤੇ ਪਾਣੀ ਭਰ ਗਿਆ ਅਤੇ ਖਰਾਬ ਡਰੇਨੇਜ ਪ੍ਰਣਾਲੀ ਦੇ ਨਾਲ ਭਾਰੀ ਮੀਂਹ ਪਿਆ। ਰਿਪੋਰਟ ‘ਚ ਸਥਾਨਕ ਲੋਕਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਖਾਨਯਾਰ, ਬਾਬਾਡੇਂਬ, ਨੌਹੱਟਾ ਸਮੇਤ ਡਾਊਨਟਾਊਨ ਖੇਤਰਾਂ ਦੀਆਂ ਜ਼ਿਆਦਾਤਰ ਸੜਕਾਂ ‘ਤੇ ਪਾਣੀ ਭਰ ਗਿਆ ਹੈ। ਉਨ੍ਹਾਂ ਕਿਹਾ ਕਿ ਬੇਮਿਨਾ ਅਤੇ ਬਟਮਾਲੂ ਸਮੇਤ ਸ਼ਹਿਰ ਦੇ ਉਪਰਲੇ ਇਲਾਕਿਆਂ ਵਿੱਚ ਵੀ ਇਹੀ ਸਥਿਤੀ ਹੈ।

 

Facebook Comments

Trending