ਅਪਰਾਧ

ਸ਼ਰ੍ਹੇਆਮ ਸੱਟੇਬਾਜ਼ੀ ਕਰਦਿਆਂ ਸੱਟੇਬਾਜ਼ ਨਕਦੀ ਸਮੇਤ ਗਿ੍ਫ਼ਤਾਰ

Published

on

ਲੁਧਿਆਣਾ : ਪੁਲਿਸ ਨੇ ਡਾਬਾ ਕੱਟ ਨੇੜੇ ਸ਼ਰ੍ਹੇਆਮ ਸੜਕ ‘ਤੇ ਸੱਟੇਬਾਜ਼ੀ ਕਰਦਿਆਂ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਨਕਦੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿੱਚ ਦਰਵੇਸ਼ ਉਰਫ ਵਿਜੇ ਕੁਮਾਰ, ਰਾਜ ਕੁਮਾਰ ਵਾਸੀ ਮੰਡੀ ਗੋਬਿੰਦਗੜ੍ਹ, ਅਨਿਲ ਕੁਮਾਰ ਵਾਸੀ ਨਿਊ ਜਨਤਾ ਨਗਰ, ਅਜੀਤ ਸਿੰਘ ਵਾਸੀ ਮਹਾਦੇਵ ਨਗਰ ਸ਼ਾਮਿਲ ਹਨ।

ਪੁਲਿਸ ਅਨੁਸਾਰ ਕਥਿਤ ਦੋਸ਼ੀ ਸ਼ਰ੍ਹੇਆਮ ਸੜਕ ਤੇ ਸੱਟੇਬਾਜ਼ੀ ਕਰ ਰਹੇ ਸਨ। ਇਨ੍ਹਾਂ ਦੇ ਕਬਜ਼ੇ ‘ਚੋਂ 2400 ਦੀ ਨਕਦੀ ਬਰਾਮਦ ਕੀਤੀ ਹੈ | ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.