ਅਪਰਾਧ
ਵੱਖ-ਵੱਖ ਥਾਵਾਂ ਤੋਂ ਸੱਟੇਬਾਜ਼ ਹਜ਼ਾਰਾਂ ਦੀ ਨਕਦੀ ਸਮੇਤ ਗਿ੍ਫ਼ਤਾਰ
Published
3 years agoon
ਲੁਧਿਆਣਾ : ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਛਾਪਾਮਾਰੀ ਕਰਕੇ ਸੱਟੇਬਾਜ਼ਾਂ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਵਲੋਂ ਉਨ੍ਹਾਂ ਦੇ ਕਬਜ਼ੇ ਵਿਚੋਂ ਹਜ਼ਾਰਾਂ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਬਾਲ ਸਿੰਘ ਨਗਰ ਮਾਰਕੀਟ ਵਿਚ ਛਾਪਾਮਾਰੀ ਕਰਕੇ ਪੁਨੀਤ ਅਰੋੜਾ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 1250 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।
ਦੂਜੇ ਮਾਮਲੇ ਵਿਚ ਲੁਧਿਆਣਾ-ਜਲੰਧਰ ਮੁੱਖ ਸੜਕ ‘ਤੇ ਆਰਵ ਸ਼ਰਮਾ ਵਾਸੀ ਨਿਊ ਮਾਧੋਪੁਰੀ ਨੂੰ ਗਿ੍ਫ਼ਤਾਰ ਕਰਕੇ ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 2460 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਕਥਿਤ ਦੋਸ਼ੀ ਵੀ ਸੜਕ ‘ਤੇ ਸ਼ਰ੍ਹੇਆਮ ਸੱਟੇਬਾਜ਼ੀ ਕਰ ਰਹੇ ਸੀ। ਤੀਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਮਨਪ੍ਰੀਤ ਸਿੰਘ ਉਰਫ਼ ਬੱਬੂ ਵਾਸੀ ਕੂਚਾ ਅਨਾਇਤ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 1550 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।
ਚੌਥੇ ਮਾਮਲੇ ਵਿਚ ਪੁਲਿਸ ਨੇ ਮੁੰਨਾ ਕੁਮਾਰ ਵਾਸੀ ਨਿਊ ਸਟਾਰ ਕਾਲੋਨੀ ਤੇ ਸੰਜੇ ਕੁਮਾਰ ਵਾਸੀ ਕੀਰਤੀ ਨਗਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 3450 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਇਨ੍ਹਾਂ ਸਾਰੇ ਕਥਿਤ ਦੋਸ਼ੀਆਂ ਪਾਸੋਂ ਪੁੱਛ ਪੜਤਾਲ ਕਰ ਰਹੀ ਹੈ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ
