Connect with us

ਪੰਜਾਬ ਨਿਊਜ਼

ਭਾਜਪਾ ਨਾਲ ਗਠਜੋੜ ਤੋੜਨ ਨਾਲ ਅਕਾਲੀਆਂ ਨੂੰ ਹੋਇਆ ਵੱਡਾ ਨੁਕਸਾਨ

Published

on

Breaking alliance with BJP inflicts heavy losses on Akalis

ਲੁਧਿਆਣਾ : ਪੰਜਾਬ ਦੇ ਚੋਣ ਨਤੀਜਿਆਂ ਤੋਂ ਸ਼੍ਰੋਮਣੀ ਅਕਾਲ ਦਲ ਨੂੰ ਵੱਡਾ ਝਟਕਾ ਲੱਗਾ ਹੈ। ਖੇਤੀ ਸੁਧਾਰ ਕਾਨੂੰਨਾਂ ਨੂੰ ਲੈ ਕੇ ਭਾਜਪਾ ਨਾਲ ਗਠਜੋੜ ਅਤੇ ਸੁਖਬੀਰ ਬਾਦਲ ਦੀ ਸਖਤ ਮਿਹਨਤ ਦੇ ਬਾਵਜੂਦ ਅਕਾਲੀ ਦਲ ਨੇ ਪੰਜਾਬ ਵਿਚ ਆਪਣੀ ਹੋਂਦ ਗੁਆਉਣ ਕਿਨਾਰੇ ਪੁੱਜਦਾ ਨਜ਼ਰ ਆ ਰਿਹਾ ਹੈ। ਸਾਲ 2017 ‘ਚ ਨਸ਼ਾਖੋਰੀ, ਭ੍ਰਿਸ਼ਟਾਚਾਰ ਅਤੇ ਬੇਅਦਬੀ ਦੇ ਦੋਸ਼ਾਂ ‘ਚ ਘਿਰਿਆ ਅਕਾਲੀ ਦਲ 2022 ਦੀਆਂ ਚੋਣਾਂ ‘ਚ ਇਨ੍ਹਾਂ ਦੋਸ਼ਾਂ ਤੋਂ ਮੁਕਤ ਹੁੰਦਾ ਨਜ਼ਰ ਨਹੀਂ ਆਇਆ ।

ਸਪੱਸ਼ਟ ਹੈ ਕਿ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਚੋਣਾਂ ‘ਚ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਹੈ। ਪੰਜਾਬ ਦੇ ਲੋਕਾਂ ਨੇ ਇਸ ਵਾਰ ਪੰਜਾਬ ਦੀ ਸਿਆਸਤ ਵਿੱਚ ਤਬਦੀਲੀ ਲਈ ਵੋਟਾਂ ਪਾਈਆਂ ਸਨ ਅਤੇ ਇਹ ਤਬਦੀਲੀ ਪੰਜਾਬ ਦੀ ਰਵਾਇਤੀ ਸਿਆਸਤ ਵਿੱਚ ਤਬਦੀਲੀ ਲਈ ਦਿੱਤੀ ਗਈ ਸੀ। ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਹੀ ਨਹੀਂ। ਜਦੋਂ ਲੋਕ ਤਬਦੀਲੀ ਦੀ ਗੱਲ ਕਰ ਰਹੇ ਸਨ, ਉਹ ਇਕ ਅਜਿਹੀ ਪਾਰਟੀ ਨੂੰ ਸੱਤਾ ਵਿਚ ਦੇਖਣਾ ਚਾਹੁੰਦੇ ਸਨ, ਜਿਸ ‘ਤੇ ਲੋਕਾਂ ਨੂੰ ਸਭ ਤੋਂ ਵੱਧ ਉਮੀਦ ਨਜ਼ਰ ਆ ਰਹੀ ਸੀ।

ਅਕਾਲੀ ਅਤੇ ਕਾਂਗਰਸ ਦੋਵਾਂ ਨੂੰ ਹੀ ਪਿਛਲੇ ਕਈ ਦਹਾਕਿਆਂ ਤੋਂ ਲੋਕਾਂ ਨੇ ਅਜਮਾਇਆ ਹੋਇਆ ਸੀ, ਇਸੇ ਲਈ ਲੋਕਾਂ ਨੇ ਇਸ ਵਾਰ ਆਪ ਨੂੰ ਮੌਕਾ ਦੇਣ ਦਾ ਫੈਸਲਾ ਕੀਤਾ। ਇਸ ਫੈਸਲੇ ‘ਚ ਅਕਾਲੀ ਦਲ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਨਾਲ ਨਜ਼ਰਅੰਦਾਜ਼ ਕਰ ਦਿੱਤਾ ਹੈ ਤੇ ਇਸ ਦਾ ਖਾਮਿਆਜ਼ਾ ਪਾਰਟੀ ਨੂੰ ਭੁਗਤਣਾ ਪਿਆ ਹੈ।

Facebook Comments

Trending