ਚੰਡੀਗੜ੍ਹ : ਕੇਂਦਰੀ ਏਜੰਸੀ ਨੇ ਪੰਜਾਬ ਵਿੱਚ ਤੜਕੇ ਛਾਪੇਮਾਰੀ ਕੀਤੀ ਹੈ। ਬੁੱਧਵਾਰ ਸਵੇਰੇ ਹੀ ਕੌਮੀ ਜਾਂਚ ਏਜੰਸੀ (ਐਨਆਈਏ) ਦੀਆਂ ਟੀਮਾਂ ਵੱਲੋਂ ਜ਼ਿਲ੍ਹਾ ਬਠਿੰਡਾ, ਮੁਕਤਸਰ ਸਾਹਿਬ, ਮਾਨਸਾ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਬਠਿੰਡਾ ਰੋਡ ਬਾਈਪਾਸ ਗ੍ਰੀਨ ਐਵੀਨਿਊ ‘ਤੇ ਸਥਿਤ ਇਕ ਘਰ ‘ਤੇ ਛਾਪਾ ਮਾਰਿਆ ਗਿਆ ਹੈ। ਪਤਾ ਲੱਗਾ ਹੈ ਕਿ NIA ਵੱਲੋਂ ਨਸ਼ਾ ਤਸਕਰਾਂ ਨੂੰ ਫੜਨ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਐਨ.ਆਈ.ਏ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ ਅਮਨਦੀਨ ਨਾਮ ਦੇ ਵਿਅਕਤੀ ਦੇ ਘਰ ਛਾਪਾ ਮਾਰਿਆ ਹੈ, ਜੋ ਕਿ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ। ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਐਨ.ਆਈ.ਏ ਛਾਪੇਮਾਰੀ ਜਾਰੀ ਹੈ।
