ਸੁਨਾਮ : ਸਥਾਨਕ ਸੁਨਾਮ-ਪਟਿਆਲਾ ਰੋਡ ’ਤੇ ਪਿੰਡ ਬਿਸ਼ਨਪੁਰਾ ਨੇੜੇ ਇੱਕ ਕੈਂਟਰ ਚਾਲਕ ਨੇ ਦਿਹਾੜੀਦਾਰ ਮਜ਼ਦੂਰਾਂ ’ਤੇ ਕੈਂਟਰ ਚਲਾ ਦਿੱਤਾ, ਜਿਸ ਵਿੱਚ ਚਾਰ ਮਜ਼ਦੂਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਔਰਤ ਸਮੇਤ ਤਿੰਨ ਲੋਕ ਸ਼ਾਮਲ ਹਨ।
ਇਸ ਸਬੰਧੀ ਮ੍ਰਿਤਕ ਦੇ ਨਾਲ ਕੰਮ ਕਰ ਰਹੀ ਔਰਤ ਨੇ ਦੱਸਿਆ ਕਿ ਜਦੋਂ ਉਹ ਕੰਮ ਕਰ ਰਹੇ ਸਨ ਤਾਂ ਇੱਕ ਕੈਂਟਰ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਨਾਲ ਕੰਮ ਕਰ ਰਹੀ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਹ ਉਸ ਨੂੰ ਬਚਾਉਣ ਲਈ ਉਥੋਂ ਭੱਜ ਗਈ।ਲੋਕਾਂ ਨੇ ਕੈਂਟਰ ਚਾਲਕ ਦਾ ਪਿੱਛਾ ਕਰਕੇ ਉਸ ਨੂੰ ਘੇਰ ਲਿਆ। ਉਨ੍ਹਾਂ ਦੱਸਿਆ ਕਿ ਉਹ ਅੱਜ ਕੰਮ ’ਤੇ ਆਏ ਸਨ ਤੇ ਇਹ ਹਾਦਸਾ ਵਾਪਰ ਗਿਆ।
ਇਸ ਮੌਕੇ ਬਿਸ਼ਨਪੁਰ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਨਰੇਗਾ ਮਜ਼ਦੂਰ ਖਾਣਾ ਖਾਣ ਲਈ ਸਾਈਡ ’ਤੇ ਬੈਠੇ ਸਨ ਜਦੋਂ ਕੈਂਟਰ ਚਾਲਕ ਨੇ ਲਾਪਰਵਾਹੀ ਨਾਲ ਉਨ੍ਹਾਂ ’ਤੇ ਕੈਂਟਰ ਚਲਾ ਦਿੱਤਾ, ਜਿਸ ਵਿੱਚ ਜਰਨੈਲ ਸਿੰਘ, ਹਰਪਾਲ ਸਿੰਘ, ਛੋਟਾ ਸਿੰਘ ਅਤੇ ਇੱਕ ਔਰਤ ਗੁਰਦੇਵ ਕੌਰ ਦੀ ਮੌਤ ਹੋ ਗਈ , ਇਸ ਸਬੰਧੀ ਮੌਕੇ ‘ਤੇ ਪਹੁੰਚੇ ਥਾਣਾ ਮੁਖੀ ਸਿਟੀ ਸੁਨਾਮ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਉਹ ਮੌਕੇ ‘ਤੇ ਪਹੁੰਚ ਗਏ ਹਨ ਅਤੇ ਹਾਦਸੇ ‘ਚ ਚਾਰ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ | ਫਿਲਹਾਲ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।