Connect with us

ਪੰਜਾਬ ਨਿਊਜ਼

Breaking: ਅਕਾਲੀ ਦਲ ‘ਚੋਂ ਮੁਅੱਤਲ ਰਵੀਕਰਨ ਸਿੰਘ ਕਾਹਲੋਂ ਇਸ ਪਾਰਟੀ ‘ਚ ਹੋਏ ਸ਼ਾਮਲ

Published

on

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਤੋਂ ਮੁਅੱਤਲ ਕੀਤੇ ਗਏ ਰਵੀਕਰਨ ਸਿੰਘ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਅਕਾਲੀ ਦਲ ‘ਚੋਂ ਕੱਢੇ ਗਏ ਰਵੀਕਰਨ ਸਿੰਘ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਇਸ ਮੌਕੇ ਰਵੀਕਰਨ ਸਿੰਘ ਕਾਹਲੋਂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਇਹ ਪਾਰਟੀ ਸਾਡੇ ਬਜ਼ੁਰਗਾਂ ਨੇ ਵੱਡੀਆਂ ਕੁਰਬਾਨੀਆਂ ਦੇ ਕੇ ਬਣਾਈ ਹੈ ਅਤੇ ਇਸ ਪਾਰਟੀ ਵਿੱਚ ਉਨ੍ਹਾਂ ਦਾ ਖੂਨ ਹੈ। ਪਰ ਹੁਣ ਇਹ ਪਾਰਟੀ ਲਿਮਟਿਡ ਕੰਪਨੀ ਬਣ ਗਈ ਹੈ, ਜਿਸ ਨੂੰ ਸਿਰਫ਼ 2 ਲੋਕ ਹੀ ਚਲਾ ਰਹੇ ਹਨ। ਗੱਲ ਕਰਨ ਵਾਲੇ ਦਾ ਗਲਾ ਘੁੱਟਿਆ ਜਾਂਦਾ ਹੈ ਜਾਂ ਦਰਵਾਜ਼ਾ ਦਿਖਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਗੁਰੂ ਮਹਾਰਾਜ ਅੱਗੇ ਮੱਥਾ ਟੇਕਦਾ ਹਾਂ, ਮੈਂ ਅਜੇ ਤੱਕ ਗਰਦਨ ਨਹੀਂ ਝੁਕਾਈ ਕਿ ਮੇਰੀ ਪੱਗ ਡਿੱਗ ਜਾਵੇ।

ਦੱਸ ਦੇਈਏ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ: ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਿੱਠ ਥਾਪੜਨ ਦੇ ਦੋਸ਼ ਹੇਠ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ ਦੇ ਦੋਸ਼ਾਂ ‘ਤੇ ਪਾਰਟੀ ਦੇ

ਵਰਨਣਯੋਗ ਹੈ ਕਿ ਰਵੀਕਰਨ 2022 ਦੀਆਂ ਵਿਧਾਨ ਸਭਾ ਚੋਣਾਂ ਡੇਰਾ ਬਾਬਾ ਨਾਨਕ ਸੀਟ ਤੋਂ ਸੁਖਜਿੰਦਰ ਸਿੰਘ ਰੰਧਾਵਾ ਵਿਰੁੱਧ ਲੜ ਚੁੱਕੇ ਹਨ। ਉਹ ਇਹ ਚੋਣ ਸਿਰਫ਼ 234 ਵੋਟਾਂ ਨਾਲ ਹਾਰ ਗਏ ਸਨ। ਰਵੀਕਰਨ ਸਿੰਘ ਕਾਹਲੋਂ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਮਰਹੂਮ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਹਨ।ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਦੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਸੀ। ਸੁਖਬੀਰ ਬਾਦਲ ਨੇ ਕਿਹਾ ਸੀ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

Facebook Comments

Trending