Connect with us

ਪੰਜਾਬੀ

‘ਬਿੱਲ ਲਿਆਓ, ਇਨਾਮ ਪਾਓਂ ਸਕੀਮ ਦਾ ਲਿਆ ਜਾਵੇ ਵੱਧ ਤੋਂ ਵੱਧ ਲਾਭ – ਸੁਰਭੀ ਮਲਿਕ

Published

on

Bring the bill, get the maximum benefit of the reward scheme - Surabhi Malik

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਲੁਧਿਆਣਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਇਹ ਸਕੀਮ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖਰੀਦਦਾਰਾਂ ਨੂੰ ਵਸਤੂਆਂ ਦੀ ਖਰੀਦ ਤੋਂ ਬਾਅਦ ਡੀਲਰਾਂ ਤੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਿਤ ਕਰਨ ਸਬੰਧੀ ਸ਼ੁਰੂ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ‘ਤੇ ਖਰੀਦ ਦਾ ਬਿੱਲ ਅਪਲੋਡ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਜਿਸ ਤੋਂ ਬਾਅਦ ਇਹ ਖਪਤਕਾਰ ਲੱਕੀ ਡਰਾਅ ਵਿਚ ਸ਼ਾਮਲ ਹੋਣ ਦੇ ਯੋਗ ਹੋ ਜਾਣਗੇ ਅਤੇ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਕੱਢਿਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣੇ ਹਨ ਅਤੇ ਯੋਗ ਬਿੱਲ ਦੀ ਰਕਮ ਘੱਟ ਤੋਂ ਘੱਟ 200 ਰੁਪਏ ਹੋਣੀ ਚਾਹੀਦੀ ਹੈ। ਪੈਟਰੋਲੀਅਮ ਉਤਪਾਦਾਂ ਅਤੇ ਸ਼ਰਾਬ ਦੇ ਵਿਕਰੀ ਬਿੱਲ ਡਰਾਅ ਲਈ ਯੋਗ ਨਹੀਂ ਹਨ। ਉਨ੍ਹਾਂ ਦੱਸਿਆ ਕਿ ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਕਰ ਯੋਗ ਰਕਮ ਦੇ ਪੰਜ ਗੁਣਾਂ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਪਾਈ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਦੇ ਰਾਹੀਂ ਸੂਚਿਤ ਕੀਤਾ ਜਾਵੇਗਾ।

Facebook Comments

Trending