Connect with us

ਖੇਡਾਂ

ਇੰਟਰ ਕਾਲਜ ਸਾਫਟਬਾਲ ਚੈਂਪੀਅਨਸ਼ਿਪ ਵਿੱਚੋਂ ਜਿੱਤਿਆ ਕਾਂਸੀ ਦਾ ਤਮਗਾ

Published

on

Bronze medal won in Inter College Softball Championship

ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਦੀ ਟੀਮ ਨੇ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਸਾਫਟਬਾਲ ਚੈਂਪੀਅਨਸ਼ਿਪ ਖ਼ਾਲਸਾ ਕਾਲਜ ਫ਼ਾਰ ਵਿਮੈਨ ਲੁਧਿਆਣਾ ਵਿਖੇ ਆਯੋਜਿਤ ਕੀਤੀ ਗਈ, ਖਿਡਾਰਣਾਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਤੀਜੇ ਸਥਾਨ ‘ਤੇ ਰਹਿ ਕੇ ਕਾਂਸੀ ਦਾ ਤਮਗਾ ਜਿੱਤ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ .ਰਾਜੇਸ਼ਵਰਪਾਲ ਕੌਰ ਨੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਰਾਣੀ ਕੌਰ ਅਤੇ ਕਾਲਜ ਦੀ ਸਾਫਟਬਾਲ ਟੀਮ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।

ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ.ਰਣਜੋਧ ਸਿੰਘ ਨੇ ਇਨਾਮ ਜਿੱਤਣ ਲਈ ਖਿਡਾਰਨਾਂ ਨੂੰ ਵਧਾਈ ਦਿੱਤੀ ਤੇ ਉਹਨਾਂ ਨੂੰ ਹੋਰ ਅੱਗੇ ਵਧਣ ਲਈ ਵਧੇਰੇ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਤੇ ਕਿਹਾ ਕਿ ਤੁਹਾਡੀ ਮਿਹਨਤ ਅਤੇ ਲਗਨ ‘ਤੇ ਸਾਨੂੰ ਪੂਰਾ ਭਰੋਸਾ ਹੈ ਕਿ ਤੁਸੀਂ ਆਉਣ ਵਾਲੇ ਸਮੇਂ ‘ਚ ਸਾਫਟਬਾਲ ਦੇ ਖੇਤਰ ਵਿੱਚ ਬਹੁਤ ਅੱਗੇ ਤੱਕ ਜਾਵੋਗੀਆਂ।

ਖਿਡਾਰਣ ਹਰਮਨਦੀਪ ਕੌਰ ਨੇ ਪੰਜਾਬ ਯੂਨੀਵਰਸਿਟੀ ਦੀ ਸਾਫਟਬਾਲ ਟੀਮ ਵੱਲੋਂ ਆਲ ਇੰਡੀਆ ਇੰਟਰ ਯੂਨੀਵਰਸਿਟੀ ਸਾਫਟਬਾਲ ਚੈਂਪੀਅਨਸ਼ਿਪ ਜੋ ਕਿ ਮੂਰਥਲ ਹਰਿਆਣਾ ਵਿਖੇ ਹੋਈ ਸੀ,ਹਿੱਸਾ ਲੈਦੇਂ ਹੋਏ ਟੀਮ ਨੇ ਗੋਲਡ ਮੈਡਲ ਜਿੱਤਿਆ ਸੀ। ਪ੍ਰੋ.ਰਾਣੀ ਕੌਰ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ । ਪ੍ਰਿੰਸੀਪਲ ਡਾ.ਰਾਜੇਸ਼ਵਰਪਾਲ ਕੌਰ ਨੇ ਟੀਮ ਦੇ ਕੋਚ ਨਿਰਮਲਜੀਤ ਦਾ ਵੀ ਧੰਨਵਾਦ ਕੀਤਾ।

Facebook Comments

Trending