Connect with us

ਅਪਰਾਧ

ਲੁਧਿਆਣਾ ’ਚ ਭਰਾ ਨੇ ਕੀਤਾ ਭੈਣ ਦਾ ਕ.ਤ.ਲ, ਵਾਰ/ਦਾਤ ਤੋਂ ਬਾਅਦ ਖੁਦ ਪਹੁੰਚਿਆ ਥਾਣੇ

Published

on

Brother killed his sister in Ludhiana, he himself reached the police station after the fight

ਲੁਧਿਆਣਾ : ਲੁਧਿਆਣਾ ਦੇ ਪੰਜਪੀਰ ਰੋਡ ’ਤੇ ਭਰਾ ਨੇ ਆਪਣੀ ਭੈਣ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਵਾਰਦਾਤ ਵਿਚ ਮ੍ਰਿਤਕਾ ਦਾ ਪਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਡੀ. ਐੱਮ. ਸੀ. ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਵਾਰਦਾਤ ਬੀਤੀ ਦੇਰ ਰਾਤ ਦੀ ਹੈ। ਮ੍ਰਿਤਕਾ ਦਾ ਨਾਮ ਸੰਦੀਪ ਕੌਰ ਹੈ, ਜਦਕਿ ਉਸ ਦੇ ਜ਼ਖਮੀ ਪਤੀ ਦਾ ਨਾਂ ਰਵੀ ਹੈ।

ਕਾਤਲ ਭਰਾ ਦਾ ਨਾਂ ਸੂਰਜ ਦੱਸਿਆ ਜਾ ਰਿਹਾ ਹੈ, ਜੋ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਖੁਦ ਹੀ ਥਾਣੇ ਪਹੁੰਚ ਗਿਆ ਅਤੇ ਪੁਲਸ ਸਾਹਮਣੇ ਸਰੰਡਰ ਕਰ ਦਿੱਤਾ।ਸੂਰਜ ਦੇ ਕੁਝ ਦੋਸਤਾਂ ਨੇ ਦੱਸਿਆ ਕਿ ਰਵੀ ਬਚਪਨ ਤੋਂ ਹੀ ਸੂਰਜ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ। ਰਵੀ ਨੇ ਸੂਰਜ ਦੀ ਭੈਣ ਨੂੰ ਆਪਣੇ ਪ੍ਰੇਮ ਸਬੰਧਾਂ ਵਿੱਚ ਫਸਾ ਲਿਆ ਅਤੇ ਉਸ ਨਾਲ ਵਿਆਹ ਕਰਵਾ ਲਿਆ। ਇਸੇ ਗੱਲ ਤੋਂ ਰੰਜਿਸ਼ ਰੱਖਦੇ ਹੋਏ ਸੂਰਜ ਨੇ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ।

Facebook Comments

Trending