ਪੰਜਾਬੀ

ਡਾ:  ਨਿੱਝਰ  ਵਲੋਂ ਵਲੋਂ ਬੀ.ਆਰ.ਐਸ. ਨਗਰ ਫਲਾਈਓਵਰ ਦੇ ਹੇਠਾਂ ਵਰਟੀਕਲ ਗਾਰਡਨ ਦਾ ਉਦਘਾਟਨ

Published

on

ਲੁਧਿਆਣਾ : ਲੁਧਿਆਣਾ ਸ਼ਹਿਰ ਦੇ ਸੁੰਦਰੀਕਰਨ ਮਿਸ਼ਨ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ  ਵਲੋਂ ਸਿੱਧਵਾਂ ਨਹਿਰ ਦੇ ਨਾਲ ਬੀ.ਆਰ.ਐੱਸ.ਨਗਰ ਵਿੱਚ ਫਲਾਈਓਵਰ ਦੇ ਹੇਠਾਂ ਵਰਟੀਕਲ ਗਾਰਡਨ ਦੇ ਨਾਲ 31 ਕਾਲਮਾਂ ਨੂੰ ਕਵਰ ਕਰਨ ਵਾਲੇ ਵਰਟੀਕਲ ਗਾਰਡਨ ਪ੍ਰੋਜੈਕਟ ਦਾ ਉਦਘਾਟਨ ਕੀਤਾ।

ਪ੍ਰੋਜੈਕਟ ਸਬੰਧੀ  ਵਧੇਰੇ ਜਾਣਕਾਰੀ ਦਿੰਦਿਆਂ ਡਾ: ਨਿੱਝਰ ਨੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ 2.17 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਹ 31 ਜਨਵਰੀ 2023 ਤੱਕ ਮੁਕੰਮਲ ਹੋ ਜਾਵੇਗਾ। ਉਨ•ਾਂ ਦੱਸਿਆ ਕਿ ਫਲਾਈਓਵਰ ਦੇ ਹੇਠਾਂ ਬਾਇਓ ਪੈਨਲਾਂ ‘ਤੇ ਵੱਖ-ਵੱਖ ਕਿਸਮਾਂ ਦੇ 260 ਪੌਦੇ ਲਗਾਏ ਜਾਣਗੇ ਅਤੇ ਇਸ ਤੋਂ ਇਲਾਵਾ ਪੌਦਿਆਂ ਨੂੰ ਰੋਜ਼ਾਨਾ ਪਾਣੀ ਦੇਣ ਲਈ ਇੱਕ ਸਮਰਪਿਤ ਤੁਪਕਾ ਸਿੰਚਾਈ ਸਹੂਲਤ ਵੀ ਸਥਾਪਤ ਕੀਤੀ ਜਾਵੇਗੀ।

ਕੈਬਨਿਟ  ਮੰਤਰੀ ਨੇ ਕਿਹਾ ਕਿ ਜਿਸ ਕੰਪਨੀ ਨੂੰ ਟੈਂਡਰ ਅਲਾਟ ਕੀਤੇ ਗਏ ਹਨ, ਉਹ ਅਗਲੇ 3 ਸਾਲਾਂ ਤੱਕ ਵਰਟੀਕਲ ਗਾਰਡਨ ਦੀ ਸਾਂਭ-ਸੰਭਾਲ ਵੀ ਕਰੇਗੀ।  ਉਨ੍ਹਾਂ ਕਿਹਾ ਕਿ ਇਹ ਵਰਟੀਕਲ ਗਾਰਡਨ ਲੁਧਿਆਣਾ ਨੂੰ ਹੋਰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਦੇ ਨਾਲ-ਨਾਲ ਇਸ ਖੇਤਰ ਦੀ ਸੁੰਦਰਤਾ ਵਿੱਚ ਹੋਰ ਵਾਧਾ ਕਰਨਗੇ। ਡਾ: ਨਿੱਝਰ ਨੇ ਦੱਸਿਆ ਕਿ ਫਲਾਈਓਵਰ ਦੇ ਖੰਭਿਆਂ ‘ਤੇ ਵਰਟੀਕਲ ਗਾਰਡਨ ਦਾ ਸੰਕਲਪ ਦਿੱਲੀ ਅਤੇ ਜੰਮੂ ਸ਼ਹਿਰਾਂ ਤੋਂ ਲਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਹਰੀਆਂ ਕੰਧਾਂ ਭਾਰਤ ਦੇ ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਸ਼ਹਿਰ ਵਿੱਚ ਪ੍ਰਦੂਸ਼ਣ ਦੇ ਪੱਧਰ ਨੂੰ ਵੀ ਘੱਟ ਕਰਨਗੀਆਂ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਦੇ ਨਾਲ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ।

Facebook Comments

Trending

Copyright © 2020 Ludhiana Live Media - All Rights Reserved.