Connect with us

ਪੰਜਾਬੀ

ਬਸਪਾ ਅਕਾਲੀ ਦਲ ਗੱਠਜੋੜ ਇਕ ਲੱਖ ਸਰਕਾਰੀ ਤੇ ਦੱਸ ਲੱਖ ਪ੍ਰਾਈਵੇਟ ਨੌਕਰੀਆਂ ਦੇਵਾਂਗਾ – ਗੜੀ

Published

on

BSP-Akali Dal alliance will provide one lakh government and one lakh private jobs - Gadhi

ਦੋਰਾਹਾ : ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹਲਕਾ ਪਾਇਲ ਤੋਂ ਅਕਾਲੀ ਦਲ- ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ: ਜਸਪ੍ਰੀਤ ਸਿੰਘ ਬੀਜਾ ਦੇ ਹੱਕ ‘ਚ ਦੋਰਾਹਾ ਵਿਖੇ ਵੱਡਾ ਇਕੱਠ ਕੀਤਾ ਗਿਆ। ਇਸ ਮੌਕੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਆਖਿਆ ਕਿ ਪੰਜਾਬ ‘ਚ ਅਕਾਲੀ ਦਲ ਬਸਪਾ ਗੱਠਜੋੜ ਦੀ ਪੂਰਨ ਬਹੁਮਤ ਨਾਲ ਸਰਕਾਰ ਬਣੇਗੀ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਸਪਾ ਗਠਜੋੜ ਦੇ 13 ਸੂਤਰੀ ਪੋ੍ਗਰਾਮ ਅਨੁਸਾਰ ਪੰਜਾਬ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀ ਤੇ ਦੱਸ ਲੱਖ ਪ੍ਰਾਈਵੇਟ ਖੇਤਰ ‘ਚ ਨੌਕਰੀਆਂ ਦਿੱਤੀਆਂ ਜਾਣਗੀਆਂ।

ਵਿਦੇਸ਼ਾਂ ‘ਚ ਪੜਾਈ ਕਰਨ ਦੇ ਚਾਹਵਾਨ ਵਿਦਆਰਥੀਆਂ ਨੂੰ ਵਿਆਜ ਰਹਿਤ ਦਸ ਲੱਖ ਕਰਜ਼ਾ, ਹਰ ਵਰਗ ਨੂੰ 400 ਯੂਨਿਟ ਮੁਫ਼ਤ ਬਿਜਲੀ ਤੇ ਪੰਜਾਬ ਦੇ ਹਰ ਨਾਗਰਿਕ ਨੂੰ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ ‘ਚ ਇਲਾਜ ਕਰਵਾਉਣ ਤੇ ਦਵਾਈਆਂ ਲਈ ਦਸ ਲੱਖ ਰੁਪਏ ਦਾ ਬੀਮਾ ਕੀਤਾ ਜਾਵੇਗਾ।

ਸਨਅਤਾਂ ਨੂੰ ਹੁਲਾਰਾ ਦੇਣ ਲਈ ਪੰਜ ਰੁਪਏ ਯੂਨਿਟ ਬਿਜਲੀ ਦਿੱਤੀ ਜਾਵੇਗੀ। ਅਕਾਲੀ ਦਲ ਦੇ ਜ਼ਿਲ੍ਹਾ ਜੱਥੇਦਾਰ ਰਘਬੀਰ ਸਿੰਘ ਸਹਾਰਨਮਾਜਰਾ, ਅਕਾਲੀ ਦਲ ਦੇ ਹਲਕਾ ਇੰਚਾਰਜ਼ ਈਸ਼ਰ ਸਿੰਘ ਮਿਹਰਬਾਨ, ਸਾਬਕਾ ਚੇਅਰਮੈਨ ਪੋ੍ ਭੁਪਿੰਦਰ ਸਿੰਘ ਚੀਮਾ, ਗੁਰਪ੍ਰਰੀਤ ਸਿੰਘ ਲਾਪਰਾਂ, ਗੁਰਪ੍ਰਰੀਤ ਸਿੰਘ ਮਕਸੂਦੜਾਂ ਤੇ ਯੂਥ ਆਗੂ ਗੁਰਦੀਪ ਸਿੰਘ ਬਾਵਾ ਆਦਿ ਨੇ ਸੰਬੋਧਨ ਕੀਤਾ।

Facebook Comments

Trending