ਤੁਹਾਨੂੰ ਦੱਸ ਦਿੰਦੇ ਹਾਂ ਕਿ ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ,ਪੱਛਮੀ ਬੰਗਾਲ ਦੇ ਲਗਭਗ 75 ਸ਼ਰਧਾਲੂ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਬੱਸ ਸੜਕ ਦੇ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਬੁੱਧਵਾਰ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਚੌਪਾਰਨ ਥਾਣਾ ਖੇਤਰ ਦੇ ਨੈਸ਼ਨਲ ਹਾਈਵੇ-2 ‘ਤੇ ਦਾਨੁਵਾ-ਭਾਨੁਵਾ ਘਾਟ ‘ਤੇ ਵਾਪਰੀ। ਜ਼ਖਮੀਆਂ ‘ਚੋਂ 9 ਯਾਤਰੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਉੱਥੇ ਹੀ ਪੁਲਿਸ ਮੁਤਾਬਕ ਸ਼ਰਧਾਲੂ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਬਸੀਰਹਾਟ ਤੋਂ ਬੋਧਗਯਾ ਜਾ ਰਹੇ ਸਨ। ਜ਼ਿਆਦਾਤਰ ਯਾਤਰੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਗਈ ਅਤੇ ਸਥਾਨਕ ਸਿਹਤ ਕੇਂਦਰ ਤੋਂ ਛੁੱਟੀ ਦੇ ਦਿੱਤੀ ਗਈ, ਪਰ 9 ਗੰਭੀਰ ਜ਼ਖਮੀ ਯਾਤਰੀਆਂ ਨੂੰ ਹਜ਼ਾਰੀਬਾਗ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ।