Connect with us

ਪੰਜਾਬੀ

ਸਕੂਲਾਂ ‘ਚ ਚੱਲਣ ਵਾਲੀਆਂ ਬੱਸਾਂ ਸੇਫ ਸਕੂਲ ਵਾਹਨ ਪਾਲਿਸੀ ਦੀ ਕਰਨ ਪਾਲਣਾ – ਆਰ.ਟੀ.ਏ. 

Published

on

Buses running in schools should follow the Safe School Vehicle Policy - RTA

ਲੁਧਿਆਣਾ :  ਪੰਜਾਬ ਸਰਕਾਰ ਅਤੇ ਟ੍ਰਾਂਸਪੋਰਟ ਵਿਭਾਗ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਪੂਨਮ ਪ੍ਰੀਤ ਕੌਰ, ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਿਟੀ (ਆਰ.ਟੀ.ਏ.) ਲੁਧਿਆਣਾ ਵਲੋਂ ਸ਼ੁਕਰਵਾਰ ਦੇਰ ਰਾਤ ਮਹਾਨਗਰ ਵਿੱਚ ਵੱਖ-ਵੱਖ ਥਾਈਂ ਨਾਕੇ ਲਗਾ ਕੇ ਅਚਨਚੇਤ ਚੈਕਿੰਗ ਕਰਦਿਆਂ ਨਿਯਮਾਂ ਵਿਰੁੱਧ ਚੱਲਣ ਵਾਲੇ ਵਾਹਨਾਂ ਦੇ ਚਾਲਾਨ ਕੀਤੇ ਗਏ।

ਸਕੱਤਰ ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੈਕਿੰਗ ਦੌਰਾਨ ਸੱਤ ਵਾਹਨਾਂ ਦੇ ਚਾਲਾਨ ਕੀਤੇ ਗਏ ਜਿਨ੍ਹਾਂ ਵਿੱਚੋ ਦੋ ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚ 2 ਟਿੱਪਰ, 2 ਟੂਰਿਸਟ ਸਲੀਪਰ ਬੱਸਾਂ, 2 ਟਰਾਲੇ ਵਹੀਕਲ ਅਤੇ 1 ਟਰੱਕ ਦਾ ਚਾਲਾਨ ਕਰਦਿਆਂ ਦੋ ਵਾਹਨਾਂ ਨੂੰ ਸਬੰਧਤ ਥਾਣਿਆਂ ਵਿਚ ਬੰਦ ਕੀਤਾ ਗਿਆ।

ਸਕੱਤਰ, ਆਰ.ਟੀ.ਏ. ਵਲੋਂ ਪ੍ਰੈਸ ਨੋਟ ਰਾਹੀਂ ਮਹਾਂਨਗਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਕਮਰਸ਼ੀਅਲ ਵਾਹਨਾਂ ਦੇ ਕਾਗਜ ਟੈਕਸ, ਫਿੱਟਨੈੱਸ, ਪਰਮਿਟ ਆਦਿ ਅਧੂਰੇ ਹੋਣਗੇ, ਉਨ੍ਹਾਂ ਨੂੰ ਸ਼ਹਿਰ ਦੀਆਂ ਸੜ੍ਹਕਾਂ ‘ਤੇ ਵਾਹਨ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਮਹਾਂਨਗਰ ਦੇ ਸਕੂਲ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਦੇ ਸਕੂਲਾਂ ਵਿੱਚ ਚੱਲਣ ਵਾਲੀਆਂ ਬੱਸਾਂ ਸੇਫ ਸਕੂਲ ਵਾਹਨ ਪਾਲਿਸੀ ਦੀਆ ਹਦਾਇਤਾਂ ਪੂਰੀਆਂ ਕਰਨ।

Facebook Comments

Trending