ਚੰਡੀਗੜ੍ਹ : ਪੰਜਾਬ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੀਆਂ 4 ਸੀਟਾਂ ‘ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ। ਅੱਜ ਚੋਣ ਕਮਿਸ਼ਨ ਨੇ ਇਨ੍ਹਾਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਉਪ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।
4 ਸੀਟਾਂ ‘ਤੇ ਉਪ ਚੋਣਾਂ ਹੋਣਗੀਆਂ
ਤੁਹਾਨੂੰ ਦੱਸ ਦੇਈਏ ਕਿ ਜਿਨ੍ਹਾਂ 4 ਸੀਟਾਂ ‘ਤੇ ਉਪ ਚੋਣਾਂ ਹੋਣੀਆਂ ਹਨ, ਉਨ੍ਹਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਨੇ ਵਿਧਾਨ ਸਭਾ ਸੀਟਾਂ ਤੋਂ ਅਸਤੀਫਾ ਦੇ ਦਿੱਤਾ ਹੈ। ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ, ਜਦਕਿ ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਹਨ।