Connect with us

ਪੰਜਾਬੀ

ਮੁਸ਼ਕਿਲਾਂ ਦਾ ਜਲਦ ਹੱਲ ਕਰਕੇ ਸਕੂਲ ਨੂੰ ਕੀਤਾ ਜਾਵੇਗ ਅਪਗ੍ਰੇਡ-ਵਿਧਾਇਕ ਭੋਲਾ

Published

on

By resolving problems quickly; The school will be upgraded - MLA Bhola

ਲੁਧਿਆਣਾ : ਹਲਕਾ ਲੁਧਿਆਣਾ ਪੂਰਬੀ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਅੱਜ ਸਥਾਨਕ ਹੰਬੜਾ ਰੋਡ ‘ਤੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਗਿਆ। ਉਨ੍ਹਾਂ ਸਕੂਲ ਵਿੱਚ ਬੱਚਿਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਜਲਦ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਹੈ।

ਵਿਧਾਇਕ ਭੋਲਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਦਿੱਲੀ ਮਾਡਲ ਦੇ ਆਧਾਰ ‘ਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਲਿਆਉਣਾ ਚਾਹੁੰਦੇ ਹਨ ਜਿਸਦੇ ਤਹਿਤ ਉਨ੍ਹਾਂ ਅੱਜ ਹੰਬੜਾ ਰੋਡ ਵਿਖੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸਮੀਖਿਆ ਦੌਰਾਨ ਸਫਾਈ ਦੀ ਕਮੀ, ਕਲਾਸਾਂ ਦਾ ਸੁਚਾਰੂ ਢੰਗ ਨਾਲ ਨਾ ਚੱਲਣਾ ਆਦਿ ਕਈ ਸਮੱਸਿਆਵਾਂ ਸਾਹਮਣੇ ਆਈਆਂ ਹਨ।

ਉਨ੍ਹਾਂ ਕਿਹਾ ਕਿ ਉਹ ਇਸ ਸਕੂਲ ਨੂੰ ਅਪਗ੍ਰੇਡ ਕਰਨ ਦੇ ਮੰਤਵ ਨਾਲ ਗਏ ਸੀ ਜਿੱਥੇ ਕਾਫੀ ਕਮੀਆਂ ਪਾਈਆਂ ਗਈਆਂ ਅਤੇ ਜਲਦ ਹੀ ਇਨ੍ਹਾਂ ਕਮੀਆਂ ਨੂੰ ਪੂਰਾ ਕਰਕੇ ਸਕੂਲ ਨੂੰ ਅਪਗ੍ਰੇਡ ਕੀਤਾ ਜਾਵੇਗਾ।

Facebook Comments

Trending