Connect with us

ਪੰਜਾਬੀ

ਸੀ-ਪਾਈਟ ਕੈਂਪ ਲੁਧਿਆਣਾ ਵਲ਼ੋ ਮੁਫ਼ਤ ਸਿਖਲਾਈ ਕੈਂਪ ਸ਼ੁਰੂ

Published

on

C-Pite Camp Ludhiana has started a free training camp

ਸੀ-ਪਾਈਟ ਕੈਂਪ ਲੁਧਿਆਣਾ ਦੇ ਟਰੇਨਿੰਗ ਅਫ਼ਸਰ ਇੰਦਰਜੀਤ ਕੁਮਾਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਜ੍ਹਿਲੇ ਦੇ ਯੁਵਕਾਂ ਲਈ ਫੌਜ, ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੀ ਭਰਤੀ ਰੈਲੀ ਲਈ ਕੈਂਪ ਸੁਰੂ ਕੀਤਾ ਗਿਆ ਹੈ। ਸੀ-ਪਾਈਟ ਕੈਪ ਇੱਕ ਪੰਜਾਬ ਸਰਕਾਰ ਦਾ ਅਦਾਰਾ ਹੈ, ਜਿਸ ਵਿੱਚ ਲੁਧਿਆਣਾ ਜ੍ਹਿਲੇ ਦੇ ਯੁਵਕਾਂ ਲਈ ਪੰਜਾਬ ਸਰਕਾਰ ਦੁਆਰਾ ਫੌਜ, ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਮੁਫਤ ਸਿਖਲਾਈ ਸੁਰੂ ਕੀਤੀ ਗਈ ਹੈ।

ਟਰੇਨਿੰਗ ਅਫ਼ਸਰ ਵਲੋਂ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੀ-ਪਾਈਟ ਕੈਪ (ਆਈ.ਟੀ.ਆਈ., ਗਿੱਲ ਰੋਡ, ਲੁਧਿਆਣਾ) ਲੁਧਿਆਣਾ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਯੁਵਕਾਂ ਨੂੰ ਖਾਣਾ ਅਤੇ ਰਿਹਾਇਸ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 78885-86296 ਅਤੇ 81988-00853 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Facebook Comments

Trending