Connect with us

ਪੰਜਾਬੀ

ਕੈਬਨਿਟ ਮੰਤਰੀ ਡਾ. ਨਿੱਝਰ ਨਾਲ ਵਿਧਾਇਕ ਗੋਗੀ ਨੇ ਹਲਕਾ ਪੱਛਮੀ ਦੇ ਵਿਕਾਸ ਕਾਰਜ਼ਾਂ ‘ਤੇ ਕੀਤੀ ਵਿਚਾਰ ਚਰਚਾ

Published

on

Cabinet Minister Dr. Nijhar MLA Gogi held a discussion on the development works of Halka West

ਲੁਧਿਆਣਾ :  ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਦੇ ਨਿਵਾਸ ਸਥਾਨ ‘ਤੇ ਪਹੁੰਚੇ ਜਿੱਥੇ ਪਰਿਵਾਰ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਗੋਗੀ ਵੱਲੋਂ ਇਸ ਮੌਕੇ ਉਨ੍ਹਾਂ ਨਾਲ ਹਲਕਾ ਲੁਧਿਆਣਾ ਪੱਛਮੀ ਦੇ ਵਿਕਾਸ ਕਾਰਜ਼ਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ ਜਿਸ ਵਿੱਚ ਘੁਮਾਰ ਮੰਡੀ ਰੋਡ ਦਾ ਸੁੰਦਰੀਕਰਨ, ਵੱਖ-ਵੱਖ ਖੇਡ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਕੂੜੇ ਕਰਕਟ ਦੇ ਕੰਪੈਕਟਰ ਲਗਾਉਣ ਤੋਂ ਇਲਾਵਾ ਹੋਰ ਪ੍ਰੋਜੈਕਟਾਂ ਵੱਲ ਵਿਸ਼ੇਸ਼ ਜ਼ੋਰ ਦੇਣ ਲਈ ਕਿਹਾ।

ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ ਵਿਧਾਇਕ ਗੋਗੀ ਨੇ ਕਿਹਾ ਕਿ ਇਨ੍ਹਾਂ ਦੀ ਨਾਲਾਇਕੀ ਸਦਕਾ ਮਹਾਂਰਾਣੀ ਝਾਂਸੀ ਰੋਡ ‘ਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀ ਬਹੁਮੰਜ਼ਿਲਾ ਇਮਾਰਤ ਧੂੜ ਫੱਕ ਰਹੀ ਹੈ ਜਿਸਦਾ ਲੁਧਿਆਣਾ ਸ਼ਹਿਰ ਦੇ ਹਿੱਤ ਵਿੱਚ ਢੁੱਕਵਾਂ ਹੱਲ ਕੱਢਿਆ ਜਾਵੇ। ਇਸ ਮੁੱਦੇ ‘ਤੇ ਕੈਬਨਿਟ ਮੰਤਰੀ ਡਾ. ਨਿੱਝਰ ਵੱਲੋਂ ਵਿਸ਼ਵਾਸ਼ ਦੁਆਇਆ ਗਿਆ ਕਿ ਉਹ ਮੁੁੱਖ ਮੰਤਰੀ ਸ. ਭਗਵੰਤ ਮਾਨ ਦੇ ਧਿਆਨ ਵਿੱਚ ਲਿਆ ਕੇ ਜਲਦ ਇਸ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ।

Facebook Comments

Trending