Connect with us

ਪੰਜਾਬ ਨਿਊਜ਼

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਚੁੱਕਿਆ ਇਹ ਕਦਮ

Published

on

Cabinet Minister Harjot Bains has taken this step to curb illegal mining

ਚੰਡੀਗੜ੍ਹ : ਪੰਜਾਬ ਦੇ ਖਨਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ‘ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਪੱਕੇ ਤੌਰ ‘ਤੇ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ‘ਚ ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਇਹ ਗੱਲ ਸਾਫ਼ ਹੈ ਕਿ ਪੰਜਾਬ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਦੇ ਖ਼ਿਲਾਫ਼ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਆਪਣੇ ਜ਼ਿਲ੍ਹੇ ਦੇ ਮਾਈਨਿੰਗ ਅਫ਼ਸਰ ਤੋਂ ਜਾਣਕਾਰੀ ਲੈ ਕੇ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਕੇ ਝੰਡਾ ਲਗਾ ਦਿੱਤਾ ਜਾਵੇ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਮਾਈਨਿੰਗ ਇਨ੍ਹਾਂ ਥਾਵਾਂ ਤੋਂ ਹੀ ਕੀਤੀ ਜਾਣੀ ਹੈ।

ਇਸ ਤੋਂ ਇਲਾਵਾ ਐੱਸ. ਐੱਸ. ਪੀਜ਼ ਨੂੰ ਲਿਖਿਆ ਗਿਆ ਹੈ ਕਿ ਨਾਜਾਇਜ਼ ਮਾਈਨਿੰਗ ਨੂੰ ਤੁਰੰਤ ਰੋਕਿਆ ਜਾਵੇ ਪਰ ਫਿਰ ਵੀ ਜੇਕਰ ਕੋਈ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਇਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਿਤ ਐੱਸ. ਐੱਸ. ਪੀ. ਦੀ ਹੋਵੇਗੀ। ਸਾਰੇ ਡਿਪਟੀ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਮਾਈਨਿੰਗ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਸਾਰੀਆਂ ਕਾਨੂੰਨੀ ਥਾਵਾਂ ਦੀ ਨਿਸ਼ਾਨਦੇਹੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਿਆ ਜਾ ਸਕੇ।

 

Facebook Comments

Trending