ਦੀਨਾਨਗਰ : ਅੱਜ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਵੋਟਾਂ ਦੀ ਗਿਣਤੀ ਦੇ ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸਮੂਹ ਵਰਕਰਾਂ ‘ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਜਿਸ ਤਹਿਤ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਆਪਣੇ ਪਿੰਡ ਕਟਾਰੂਚੱਕ ਵਿੱਚ ਵਰਕਰਾਂ ਨਾਲ ਲੱਡੂ ਵੰਡ ਕੇ ਖੁਸ਼ੀ ਮਨਾਈ ਅਤੇ ਭੰਗੜਾ ਪਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ ਅਤੇ ਉਨ੍ਹਾਂ ਵੱਲੋਂ ਕੈਬਨਿਟ ਮੰਤਰੀ ਨੂੰ ਮਿੱਠਾ ਕਰਵਾਇਆ ਗਿਆ।
ਇਸ ਮੌਕੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੱਲਬਾਤ ਦੌਰਾਨ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੈ ਅਤੇ ਲੋਕਾਂ ਨੇ ਆਮ ਆਦਮੀ ਪਾਰਟੀ ਵਿੱਚ ਭਰੋਸਾ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੂੰ ਵੱਡੀ ਲੀਡ ਨਾਲ ਜੇਤੂ ਕਰਾਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਆਮ ਆਦਮੀ ਵਰਕਰ ਅਤੇ ਆਗੂ ਹਾਜ਼ਰ ਸਨ।