ਪੰਜਾਬੀ

ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਨੇ ਸਵੱਦੀ ਕਲਾਂ ਸਰਕਾਰੀ ਆਈਟੀਆਈ ਦਾ ਨੀਂਹ ਪੱਥਰ ਰੱਖਿਆ

Published

on

ਸਵੱਦੀ ਕਲਾਂ/ ਲੁਧਿਆਣਾ :   ਅੱਜ ਹਲਕਾ ਦਾਖਾ ਦੇ ਨਾਮਵਰ ਪਿੰਡ ਸਵੱਦੀ ਕਲਾਂ ਵਿੱਚ ਉਦਯੋਗਿਕ ਤੇ ਤਕਨੀਕੀ ਸਿੱਖਿਆ ਮੰਤਰੀ ਸ੍ਰ. ਰਾਣਾ ਗੁਰਜੀਤ ਸਿੰਘ ਸੋਢੀ ਨੇ ਸਰਕਾਰੀ ਆਈ।ਟੀ।ਆਈ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ, ਚੇਅਰਮੈਨ ਸ਼੍ਰੀ ਕ੍ਰਿਸਨ ਕੁਮਾਰ ਬਾਵਾ, ਜਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਪੇਡਾ ਦੇ ਵਾਇਸ ਚੇਅਰਮੈਨ ਡਾ। ਕਰਨ ਵੜਿੰਗ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ।

ਇਸ ਮੌਕੇ ਕੈਬਨਿਟ ਮੰਤਰੀ ਸ੍ਰ. ਰਾਣਾ ਗੁਰਜੀਤ ਸਿੰਘ ਸੋਢੀ ਨੇ ਆਈ।ਟੀ।ਆਈ ਦਾ ਉਦਘਾਟਨ ਕਰਨ ਉਪਰੰਤ ਵਿਸ਼ਾਲ ਪੰਡਾਲ ਵਿੱਚ ਪੁੱਜੇ ਜਿੱਥੇ ਵੱਡੀ ਗਿਣਤੀ ਲੋਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਸ ਉਦਯੋਗਿਕ ਸੰਸਥਾਂ ਵਾਸਤੇ ਕਰੀਬ 2.50 ਕਰੋੜ ਰੁਪਏ ਬਿਲਡਿੰਗ ਵਾਸਤੇ ਅਤੇ ਕਰੀਬ 3.50 ਕਰੋੜ ਰੁਪਏ ਸਾਮਾਨ ਲਈ ਜਾਰੀ ਕਰ ਦਿੱਤੇ ਹਨ।

ਇਸ ਮੋਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਤਹਿਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਦੀ ਬਦੌਲਤ ਅੱਜ ਸਵੱਦੀ ਕਲਾਂ ਦੀ ਇਹ ਸਿਖਲਾਈ ਉਦਯੋਗਿਕ ਸੰਸਥਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਸੂਬਾ ਤਰੱਕੀ ਦੀਆਂ ਲੀਹਾਂ ‘ਤੇ ਆ ਗਿਆ ਹੈ।

ਇਸ ਮੌਕੇ ਸਵੱਦੀ ਕਲਾਂ ਅਤੇ ਸਵੱਦੀ (ਪੱਛਮੀ) ਦੀ ਗ੍ਰਾਂਮ ਪੰਚਾਇਤ ਵੱਲੋਂ ਜਿੱਥੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਸਨਮਾਨ ਕੀਤਾ ਉੱਥੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ। ਉਕਤ ਦੋਵਾਂ ਪੰਚਾਇਤਾਂ ਵੱਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਕੈਪਟਨ ਸੰਧੂ ਦਾ ਧੰਨਵਾਦ ਕੀਤਾ ਗਿਆ।

 

Facebook Comments

Trending

Copyright © 2020 Ludhiana Live Media - All Rights Reserved.