ਪੰਜਾਬੀ

PM ਰਾਸ਼ਟਰੀ ਬਾਲ ਪੁਰਸਕਾਰ ਲਈ 31 ਅਗਸਤ ਤੱਕ ਅਰਜ਼ੀਆਂ ਦੀ ਮੰਗ – DC ਸੁਰਭੀ ਮਲਿਕ

Published

on

ਲੁਧਿਆਣਾ :  ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ  ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ। ਸ੍ਰੀਮਤੀ ਮਲਿਕ ਨੇ ਅੱਗੇ ਦੱਸਿਆ ਕਿ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ, 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਣਾ ਹੈ।

ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਉਹਨਾ ਬੱਚਿਆਂ ਨੂੰ ਦਿੱਤਾ ਜਾਣਾ ਹੈ ਜਿਨ੍ਹਾਂ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹਨ, ਛੋਟੇ ਬੱਚਿਆਂ ਲਈ ਰੋਲ ਮਾਡਲ ਹਨ ਜਾਂ ਖੇਡਾਂ ਦੇ ਖੇਤਰ, ਸਮਾਜ ਸੇਵਾ, ਵਿਗਿਆਨ  ਤਕਨਾਲੋਜੀ, ਵਾਤਾਵਰਣ ਅਤੇ ਕਲਾ ‘ਤੇ ਪ੍ਰਭਾਵ ਪਾਇਆ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਬੱਚਾ ਜਿਹੜਾ ਕਿ ਭਾਰਤ ਦਾ ਨਾਗਰਿਕ ਹੋਵੇ ਅਤੇ ਉਸਦੀ ਉਮਰ 18 ਸਾਲ ਤੋਂ ਘੱਟ ਹੈ, ਇਸ ਐਵਾਰਡ ਲਈ ਯੋਗ ਹੈ। ਯੋਗ ਬੱਚਿਆਂ ਨੂੰ ਨਾਮਜਦ ਕਰਨ ਲਈ 31 ਅਗਸਤ, 2023 ਤੱਕ ਅਪਲਾਈ ਕੀਤਾ ਜਾ ਸਕਦਾ ਹੈ ।

Facebook Comments

Trending

Copyright © 2020 Ludhiana Live Media - All Rights Reserved.