ਲੁਧਿਆਣਾ: ਪੰਜਾਬ ਸਰਕਾਰ ਸਥਾਨਕ ਸੰਸਥਾਵਾਂ ਦੀਆਂ ਕਮੇਟੀਆਂ ਦੀ ਮੀਟਿੰਗ ਕਰਨ ਜਾ ਰਹੀ ਹੈ, ਜਿਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੱਤਰ ਵਿੱਚ ਦੱਸਿਆ ਗਿਆ ਹੈ ਕਿ ਇਹ ਮੀਟਿੰਗਾਂ ਕਦੋਂ ਅਤੇ ਕਿੱਥੇ ਹੋਣਗੀਆਂ।ਪੰਜਾਬ ਸਰਕਾਰ ਦੀ ਤਰਫੋਂ ਲੋਕਲ ਬਾਡੀਜ਼ ਦੀਆਂ ਮੀਟਿੰਗਾਂ 19 ਫਰਵਰੀ 2025 ਦਿਨ ਬੁੱਧਵਾਰ ਨੂੰ ਬਾਅਦ ਦੁਪਹਿਰ 02:30 ਵਜੇ ਅਤੇ ਸ਼ੁੱਕਰਵਾਰ 20 ਫਰਵਰੀ, 2025 ਨੂੰ ਸਵੇਰੇ 10:00 ਵਜੇ ਨਗਰ ਨਿਗਮ ਦਫ਼ਤਰ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕਮੇਟੀ ਰੂਮ ਵਿੱਚ ਹੋਣਗੀਆਂ।ਅਗਲੀ ਮੀਟਿੰਗ 21 ਫਰਵਰੀ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਵਜੇ ਲੁਧਿਆਣਾ ਵਿਖੇ ਹੋਵੇਗੀ। ਇਸ ਦਸਤਾਵੇਜ਼ ਵਿੱਚ ਕੁਝ ਮੀਟਿੰਗਾਂ ਦੀਆਂ ਤਰੀਕਾਂ ਅਤੇ ਅਧਿਕਾਰੀਆਂ ਦੇ ਨਾਂ ਵੀ ਦਿੱਤੇ ਗਏ ਹਨ ਅਤੇ ਇਸ ‘ਤੇ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।
