Connect with us

ਪੰਜਾਬੀ

ਲੁਧਿਆਣਾ ਦੇ ਨੌਜਵਾਨਾਂ ਨੂੰ ਅਗਨੀਵੀਰ ਆਰਮੀ ਭਰਤੀ ਦੀ ਟ੍ਰੇਨਿੰਗ ਲਈ ਕੈਂਪ ਸੁ਼ਰੂ

Published

on

Camp started for the youth of Ludhiana for the training of Agniveer Army recruitment

ਲੁਧਿਆਣਾ : ਜ਼ਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਲਈ ਅਗਨੀਵੀਰ ਆਰਮੀ ਭਰਤੀ ਸਬੰਧੀ ਫਿਜੀਕਲ ਟ੍ਰੇਨਿੰਗ ਲਈ ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ ਪ੍ਰੀ-ਟ੍ਰੇਨਿੰਗ ਕੈਂਪ ਸੁ਼ਰੂ ਹੈ। ਸੀ-ਪਾਈਟ ਕੈਂਪ, ਰਾਹੋਂ ਦੇ ਇੰਚਾਰਜ ਨਿਰਮਲ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਯੁਵਕਾਂ ਨੇ ਆਰਮੀ ਦਾ ਪੇਪਰ ਪਾਸ ਕਰ ਲਿਆ ਹੈ ਉਹ ਯੁਵਕ ਨਹਿਰੀ ਰੈਸਟ ਹਾਊਸ ਰਾਹੋਂ ਰੋਡ, ਨਵਾਂਸ਼ਹਿਰ ਵਿਖੇ ਕੈਂਪ ਵਿੱਚ ਆ ਕੇ ਟ੍ਰੇਨਿੰਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਿਜੀਕਲ ਟ੍ਰੇਨਿੰਗ ਲਈ ਆਰਮੀ ਦਾ ਪੇਪਰ ਪਾਸ ਹੋਣਾ ਲਾਜ਼ਮੀ ਹੈ।

ਇੰਚਾਰਜ ਸ੍ਰੀ ਨਿਰਮਲ ਸਿੰਘ ਨੇ ਅੱਗੇ ਦੱਸਿਆ ਕਿ ਫਿਜੀਕਲ ਟ੍ਰੇਨਿੰਗ ਲਈ ਨੌਜਵਾਨ ਘੱਟੋ-ਘੱਟ 45 ਫੀਸਦ ਨੰਬਰਾਂ ਨਾਲ 10ਵੀਂ ਪਾਸ ਹੋਵੋ, ਕੱਦ 5 ਫੁੱਟ 7 ਇੰਚ (170 ਸੈਂਟੀਮੀਟਰ) ਅਤੇ ਕੰਢੀ ਏਰੀਆ ਲਈ 163 ਸੈਂਟੀਮੀਟਰ, ਛਾਤੀ 77-82 ਸੈਂਟੀਮੀਟਰ ਅਤੇ ਉਮੀਦਵਾਰ ਦੀ ਉਮਰ 17 ਸਾਲ 6 ਮਹੀਨੇ ਤੋਂ 21 ਸਾਲ ਦੇ ਦਰਮਿਆਨ ਹੋਵੇ। ਉਨ੍ਹਾਂ ਦੱਸਿਆ ਕਿ ਟਰਾਇਲ ਪਾਸ ਯੁਵਕਾਂ ਦਾ ਕੈਂਪ ਵਿੱਚ ਹੀ ਮੈਡੀਕਲ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਸ ਪ੍ਰੀ-ਟ੍ਰੇਨਿੰਗ ਦੌਰਾਨ ਯੁਵਕਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ।

Facebook Comments

Trending