ਪੰਜਾਬੀ

 ਹਲਕਾ 66-ਗਿੱਲ ਤੇ 68-ਦਾਖ਼ਾ ਤੋਂ ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ

Published

on

ਲੁਧਿਆਣਾ :  20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਤੋਂ ਸ਼ੁਰੂ ਹੋ ਗਿਆ ਹੈ। ਅੱਜ ਪਹਿਲੇ ਦਿਨ ਹਲਕਾ 66-ਗਿੱਲ (ਐਸ.ਸੀ.) ਅਤੇ ਹਲਕਾ 68-ਦਾਖ਼ਾ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਨਾਮਜ਼ਦਗੀਆਂ ਦਾਖਲ ਕੀਤੀਆਂ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਪਹਿਲੇ ਦਿਨ ਹਲਕਾ 66-ਗਿੱਲ (ਐਸ.ਸੀ.) ਸ. ਦਰਸ਼ਨ ਸਿੰਘ ਸ਼ਿਵਾਲਿਕ ਅਤੇ ਸ੍ਰੀਮਤੀ ਪਰਮਜੀਤ ਕੌਰ ਨੇ ‘ਸ੍ਰੋਮਣੀ ਅਕਾਲੀ ਦਲ’ ਪਾਰਟੀ ਅਤੇ ਹਲਕਾ 68-ਦਾਖ਼ਾ ਤੋਂ ਸ. ਮਨਪ੍ਰੀਤ ਸਿੰਘ ਇਆਲੀ ਤੇ ਹਰਕਿੰਦਰ ਸਿੰਘ ਨੇ ‘ਸ੍ਰੋਮਣੀ ਅਕਾਲੀ ਦਲ’ ਵੱਲੋਂ ਨਾਮਜ਼ਦਗੀ ਭਰੀ ਜਦਕਿ ਸ. ਦਵਿੰਦਰ ਸਿੰਘ ਨੇ ‘ਆਮ ਲੋਕ ਪਾਰਟੀ ਯੁਨਾਇਟਿਡ’ ਵੱਲੋਂ ਨਾਮਜ਼ਦਗੀ ਭਰੀ ਹੈ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸ਼ਡਿਊਲ ਅਨੁਸਾਰ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ, 2022 ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਮਿਤੀ 4 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ। ਹੁਣ ਪੰਜਾਬ ਵਿੱਚ ਚੋਣਾਂ ਦੀ ਮਿਤੀ 20 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ ਜਦਕਿ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ।

ਉਨ੍ਹਾਂ ਦੱਸਿਆ ਕਿ ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤ, ਉਮੀਦਵਾਰ ਇਸ ਦਾ ਪ੍ਰਿੰਟ ਲੈ ਕੇ, ਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ, ਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ ੋਤੇ ਪੇਸ਼ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ਲਾਈਨ ਪ੍ਰਕਿਰਿਆ ਵੀ ਮੌਜੂਦ ਹੈ ।

Facebook Comments

Trending

Copyright © 2020 Ludhiana Live Media - All Rights Reserved.