Connect with us

ਪੰਜਾਬੀ

ਉਮੀਦਵਾਰ ਹਦਾਇਤਾਂ ਤਹਿਤ ਹੀ ਡਿਜੀਟਲ ਵੈਨਾਂ ਰਾਹੀਂ ਪ੍ਰਚਾਰ ਕਰਨ – ਜ਼ਿਲ੍ਹਾ ਚੋਣ ਅਫ਼ਸਰ

Published

on

Candidates should campaign only through digital vans as per instructions - District Election Officer

ਲੁਧਿਆਣਾ : ਰਾਜਨਿਤਕ ਪਾਰਟੀਆਂ ਅਤੇ ਉਮੀਦਵਾਰ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਤਹਿਤ ਹੀ ਵੀਡਿਓ/ਡਿਜੀਟਲ ਵੈਨਾਂ ਰਾਹੀਂ ਪ੍ਰਚਾਰ ਕਰਨ ਨੂੰ ਯਕੀਨੀ ਬਣਾਉਣ, ਜਿਸ ਦੀ ਰਾਜ ਪੱਧਰ ਉਤੇ ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਚੋਣ ਅਫ਼ਸਰ ਤੋਂ ਲਾਜ਼ਮੀ ਤੌਰ ‘ਤੇ ਪ੍ਰਵਾਨਗੀ ਲੈਣੀ ਜ਼ਰੂਰੀ ਹੈ।

ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਕੋਵਿਡ ਪਾਬੰਦੀਆਂ ਦੇ ਮੱਦੇਨਜ਼ਰ ਰਾਜਨਿਤਕ ਪਾਰਟੀਆਂ ਵਲੋਂ ਚੋਣ ਪ੍ਰਚਾਰ ਲਈ ਵੀਡਿਓ/ਡਿਜੀਟਲ ਵੈਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਲਈ ਇਹ ਲਾਜ਼ਮੀ ਹੈ ਕਿ ਕੋਈ ਵੀ ਰਾਜਨਿਤਕ ਪਾਰਟੀ/ਉਮੀਦਵਾਰ ਬਿਨ੍ਹਾਂ ਪ੍ਰਵਾਨਗੀ (ਪ੍ਰੀ ਸਰਟੀਫਿਕੇਸ਼ਨ) ਤੋਂ ਪ੍ਰਚਾਰ ਲਈ ਵੈਨਾਂ ਦੀ ਵਰਤੋਂ ਨਾ ਕਰਨ।

ਉਨ੍ਹਾਂ ਜ਼ਿਲ੍ਹੇ ਦੇ 14 ਹਲਕਿਆਂ ਦੇ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਜੇਕਰ ਕਿਸੇ ਵਲੋਂ ਆਦਰਸ਼ ਚੋਣ ਜ਼ਾਬਤੇ ਦੌਰਾਨ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਸ੍ਰੀ ਸ਼ਰਮਾ ਨੇ ਕਿਹਾ ਕਿ ਜੇਕਰ ਕਿਸੇ ਵੈਨ ਨੂੰ ਡਿਜੀਟਲ ਵੈਨ ਚੋਣ ਪ੍ਰਚਾਰ ਲਈ ਵਰਤੋਂ ਵਿਚ ਲਿਆ ਜਾਂਦਾ ਹੈ ਤਾਂ ਉਸ ਵੈਨ ਦੇ ਮਾਲਕ ਨੂੰ ਮੋਟਰ ਵਹੀਕਲ ਐਕਟ ਤਹਿਤ ਸਬੰਧਿਤ ਟ੍ਰਾਂਸਪੋਰਟ ਨੋਡਲ ਅਫ਼ਸਰ ਤੋਂ ਸਰਟੀਫ਼ਿਕੇਟ ਲੈਣਾ ਲਾਜ਼ਮੀ ਹੋਵੇਗਾ।

ਵੀਡਿਓ ਵੈਨ ਪ੍ਰਚਾਰ ਕਰਨ ਤੋਂ ਪਹਿਲਾਂ ਰਾਜ ਪੱਧਰੀ/ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ ਤੋਂ ਪੂਰਵ-ਪ੍ਰਵਾਨਗੀ ਲੈਣਾ ਵੀ ਲਾਜ਼ਮੀ ਹੈ। ਸਿਆਸੀ ਪਾਰਟੀਆਂ ਇਨ੍ਹਾਂ ਵੀਡਿਓ ਵੈਨਾਂ ਦੀ ਵਰਤੋਂ ਆਪਣੇ ਪ੍ਰੋਗਰਾਮ ਅਤੇ ਨੀਤੀਆਂ ਦਾ ਪ੍ਰਚਾਰ ਕਰਕੇ ਵੋਟਾਂ ਮੰਗਣ ਲਈ ਵਰਤੋਂ ਕਰਦੀ ਹੈ ਇਸ ਦਾ ਖਰਚਾ ਪਾਰਟੀ ਦੇ ਖਾਤੇ ਵਿਚ ਪਾਇਆ ਜਾਵੇਗਾ ਜਿਸ ਨੂੰ ਭਾਰਤੀ ਚੋਣ ਕਮਿਸ਼ਨ ਨੂੰ ਚੋਣਾਂ ਉਪਰੰਤ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਚਾਰ ਲਈ ਵਰਤੀਆਂ ਜਾਣ ਵਾਲੀਆਂ ਇਹਨਾਂ ਵੈਨਾਂ ਦੇ ਰੂਟ ਬਾਰੇ ਵੀ ਸਥਾਨਕ ਪ੍ਰਸ਼ਾਸ਼ਨ/ਜ਼ਿਲ੍ਹਾ ਚੋਣ ਅਫਸਰ ਨੂੰ ਸੂਚਨਾ ਦੇਣਾ ਲਾਜ਼ਮੀ ਹੈ।

Facebook Comments

Trending