Connect with us

ਪੰਜਾਬੀ

ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਕੀਤੀ ਜਾ ਰਹੀ ਦਿਨ-ਰਾਤ ਨਿਗਰਾਨੀ : ਡਾ. ਐਸ. ਕਰੁਣਾ ਰਾਜੂ

Published

on

CAPF, PAP of electronic voting machines And day and night surveillance by Punjab Police: Dr. S. Karuna Raju

ਲੁਧਿਆਣਾ : ਲੁਧਿਆਣਾ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿੱਚ ਵਰਤੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਸਖ਼ਤ ਸੁਰੱਖਿਆ ਕਵਰ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਂਦਰੀ ਪੈਰਾ ਮਿਲਟਰੀ ਫੋਰਸ (ਸੀ.ਏ.ਪੀ.ਐਫ.), ਪੰਜਾਬ ਆਰਮਡ ਪੁਲਿਸ ਅਤੇ ਪੰਜਾਬ ਪੁਲਿਸ ਦੇ ਹਜ਼ਾਰਾਂ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ.ਕਰੁਣਾ ਰਾਜੂ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਖੰਨਾ ਸ੍ਰੀ ਜੇ. ਐਲਨਚੇਜ਼ੀਅਨ, ਐਸ.ਐਸ.ਪੀ. ਲੁਧਿਆਣਾ (ਦਿਹਾਤੀ) ਡਾ. ਕੇਤਨ ਬਲੀਰਾਮ ਪਾਟਿਲ ਨਾਲ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦਾ ਦੌਰਾ ਕੀਤਾ।

ਉਨ੍ਹਾਂ ਕਿਹਾ ਕਿ ਸਟਰਾਂਗ ਰੂਮਾਂ ਦੇ ਅੰਦਰਲੇ ਘੇਰੇ ਦੀ ਸੁਰੱਖਿਆ ਕੇਂਦਰੀ ਪੈਰਾ ਮਿਲਟਰੀ ਫੋਰਸ, ਦੂਜੇ ਘੇਰੇ ਦੀ ਪੰਜਾਬ ਆਰਮਡ ਪੁਲਿਸ ਵੱਲੋਂ ਅਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਸਟਰਾਂਗ ਰੂਮਾਂ ਨੂੰ ਬਾਹਰੀ ਸੁਰੱਖਿਆ ਪੰਜਾਬ ਪੁਲਿਸ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਸੁਰੱਖਿਆ ਪ੍ਰਬੰਧਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ }ਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਕੇਂਦਰਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਟਰਾਂਗ ਰੂਮਾਂ ਦੀ ਚੌਵੀ ਘੰਟੇ ਈ-ਨਿਗਰਾਨੀ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣ ਲੜ ਰਹੇ ਸਾਰੇ ਉਮੀਦਵਾਰ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪ੍ਰਬੰਧਾਂ ‘ਤੇ ਤਿੱਖੀ ਨਜ਼ਰ ਰੱਖਣ ਲਈ ਆਪਣੇ ਨੁਮਾਇੰਦੇ ਤਾਇਨਾਤ ਕਰ ਸਕਦੇ ਹਨ।

ਸ੍ਰੀ ਰਾਜੂ ਨੇ ਦੱਸਿਆ ਕਿ ਹਰੇਕ ਰਿਟਰਨਿੰਗ ਅਫਸਰ ਦਿਨ ਵਿੱਚ ਦੋ ਵਾਰ (ਸਵੇਰੇ ਅਤੇ ਸ਼ਾਮ) ਸਟਰਾਂਗ ਰੂਮਾਂ (ਸਿਰਫ ਅੰਦਰਲੇ ਘੇਰੇ ਤੱਕ) ਦਾ ਦੌਰਾ ਕਰ ਰਿਹਾ ਹੈ ਅਤੇ ਲੌਗ ਬੁੱਕ ਅਤੇ ਵੀਡੀਓਗ੍ਰਾਫੀ ਦੀ ਜਾਂਚ ਕਰਕੇ ਰਿਪੋਰਟ ਭੇਜ ਰਿਹਾ ਹੈ। ਇਸ ਮੌਕੇ ਉਨ੍ਹਾਂ ਸਟਰਾਂਗ ਰੂਮਾਂ ਦੇ ਬਾਹਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਵੀ ਕੀਤੀ।

Facebook Comments

Trending