Connect with us

ਇੰਡੀਆ ਨਿਊਜ਼

ਅਮਿਤ ਸ਼ਾਹ ਨੂੰ ਮਿਲਣ ਪੁੱਜੇ ਕੈਪਟਨ, ਕੀ ਭਾਜਪਾ ’ਚ ਜਾਣਗੇ ਅਮਰਿੰਦਰ ਸਿੰਘ

Published

on

Capt Amarinder Singh to meet Amit Shah, will he join BJP?

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਨੇਤਾ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚ ਗਏ ਹਨ। ਇਸ ਦੌਰਾਨ ਅਮਿਤ ਸ਼ਾਹ ਨੇ ਕੈਪਟਨ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਉਹ ਕੱਲ ਵੱਡਾ ਕਦਮ ਉਠਾ ਸਕਦੇ ਹਨ।

ਕੈਪਟਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਨਾਲ ਪੰਜਾਬ ਦੀ ਸਿਆਸਤ ’ਚ ਭੂਚਾਲ ਆ ਗਿਆ ਹੈੈ ਤੇ ਚਰਚਾ ਗਰਮ ਹੋ ਗਈ ਹੈ ਕਿ ਉਹ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਕਿਸਾਨ ਅੰਦੋਲਨ ਮਾਮਲੇ ਦਾ ਹੱਲ ਕਰਵਾਉਣ ’ਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ।

Facebook Comments

Trending