Connect with us

ਅਪਰਾਧ

ਕੈਪਟਨ ਵੱਲੋਂ ਟਿਕਰੀ ਬਾਰਡਰ ‘ਤੇ 3 ਕਿਸਾਨ ਬੀਬੀਆਂ ਨਾਲ ਹੋਏ ਹਾਦਸੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ

Published

on

Captain expressed his grief over accident with 3 farmer women at Tikri border

ਮਿਲੀ ਜਾਣਕਾਰੀ ਅਨੁਸਾਰ ਟਿਕਰੀ ਬਾਰਡਰ ’ਤੇ ਸੜਕ ਹਾਦਸੇ ਦਾ ਸ਼ਿਕਾਰ ਹੋਈਆਂ ਤਿੰਨ ਔਰਤਾਂ ਦੀ ਮੌਤ ’ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ। ਦੁੱਖ਼ ਦਾ ਪ੍ਰਗਟਾਵਾ ਕਰਦੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਟਿਕਰੀ ਬਾਰਡਰ ’ਤੇ ਤੇਜ਼ ਰਫ਼ਤਾਰ ਦੀ ਲਪੇਟ ’ਚ ਆਉਣ ਨਾਲ ਮਾਨਸਾ ਦੀਆਂ 3 ਕਿਸਾਨ ਔਰਤਾਂ ਦਰਦਨਾਕ ਮੌਤ ਹੋਣ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ਼ ਲੱਗਾ ਹੈ।

ਉੱਥੇ ਹੀ ਘਟਨਾ ’ਚ ਗੰਭੀਰ ਰੂਪ ਨਾਲ ਤਿੰਨ ਔਰਤਾਂ ਵੀ ਜ਼ਖ਼ਮੀ ਹੋਈਆਂ ਹਨ, ਜਿਨ੍ਹਾਂ ਦੇ ਜਲਦੀ ਮਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ। ਉਥੇ ਹੀ ਕੈਪਟਨ ਨੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਵੀ ਕਿਹਾ ਹੈ ਅਤੇ ਜ਼ਖ਼ਮੀਆਂ ਦੇ ਇਲਾਜ ਨੂੰ ਯਕੀਨੀ ਬਣਾਉਣ ਦੀ ਗੱਲ ਕੀਤੀ ਹੈ।

 

Facebook Comments

Trending