ਅਪਰਾਧ
ਮਜ਼ਦੂਰ ਨੂੰ ਲੁੱਟ ਕੇ ਭੱਜ ਰਹੇ ਦੋ ਲੁਟੇਰੇ ਕਾਬੂ
Published
3 years agoon
 
																								
ਲੁਧਿਆਣਾ : ਥਾਣਾ ਜਮਾਲਪੁਰ ਦੀ ਪੁਲਿਸ ਨੇ ਪਰਵਾਸੀ ਮਜ਼ਦੂਰ ਨੂੰ ਲੁੱਟ ਕੇ ਭੱਜਦੇ ਦੋ ਲੁਟੇਰਿਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਈਸ਼ਵਰ ਕਾਲੋਨੀ ਦਾ ਰਹਿਣ ਵਾਲਾ ਸੁਬੋਧ ਕੁਮਾਰ ਰਾਮਗੜ੍ਹ ਪਿੰਡ ਵਿਖੇ ਕੰਮ ਲਈ ਗਿਆ ਸੀ। ਬਾਅਦ ਦੁਪਹਿਰ ਉਸ ਨੂੰ ਉਥੇ ਦੋ ਨੌਜਵਾਨਾਂ ਨੇ ਰੋਕ ਲਿਆ। ਇਨ੍ਹਾਂ ਨੌਜਵਾਨਾਂ ਨੇ ਉਸ ਪਾਸੋਂ ਨਕਦੀ ਅਤੇ ਮੋਬਾਇਲ ਦੀ ਮੰਗ ਕੀਤੀ, ਜਦੋਂ ਸੁਬੋਧ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਨ੍ਹਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਦਾਤ ਕੱਢ ਲਏ ਅਤੇ ਉਸ ਪਾਸੋਂ ਮੋਬਾਇਲ ਅਤੇ ਹੋਰ ਸਾਮਾਨ ਖੋਹ ਲਿਆ।
ਸੁਬੋਧ ਵਲੋਂ ਰੌਲਾ ਪਾਉਣ ‘ਤੇ ਉੱਥੇ ਲੋਕ ਇਕੱਠੇ ਹੋ ਗਏ ਅਤੇ ਭੱਜੇ ਜਾ ਰਹੇ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਲੋਕਾਂ ਨੇ ਕਾਬੂ ਕਰ ਲਿਆ। ਕਾਬੂ ਕੀਤੇ ਨੌਜਵਾਨਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਜਾਂਚ ਅਧਿਕਾਰੀ ਐਸ. ਐਚ. ਓ. ਲਾਭ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ। ਇਨ੍ਹਾਂ ਕਥਿਤ ਦੋਸ਼ੀਆਂ ਦੀ ਸ਼ਨਾਖਤ ਜੀਤਾ ਸਿੰਘ ਅਤੇ ਗੋਬਿੰਦ ਸਿੰਘ ਵਜੋਂ ਕੀਤੀ ਗਈ ਹੈ। ਇਨ੍ਹਾਂ ਦੋਵਾਂ ਖ਼ਿਲਾਫ਼ ਪੁਲਿਸ ਨੇ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਹ ਦੋਵੇਂ ਗਿਆਸਪੁਰਾ ਦੇ ਰਹਿਣ ਵਾਲੇ ਹਨ |
You may like
- 
    ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ… 
- 
    ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ 
- 
    Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ 
- 
    ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ 
- 
    ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ 
- 
    ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ 
